Home /amritsar /

ਭਾਰਤ ਚੋਣ ਕਮਿਸ਼ਨ ਵਲੋਂ 100 ਸਾਲ ਤੋਂ ਵਡੇਰੀ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ

ਭਾਰਤ ਚੋਣ ਕਮਿਸ਼ਨ ਵਲੋਂ 100 ਸਾਲ ਤੋਂ ਵਡੇਰੀ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ

ਭਾਰਤ ਚੋਣ ਕਮਿਸ਼ਨ ਵਲੋਂ 100 ਸਾਲ ਤੋਂ ਵਡੇਰੀ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ

ਭਾਰਤ ਚੋਣ ਕਮਿਸ਼ਨ ਵਲੋਂ 100 ਸਾਲ ਤੋਂ ਵਡੇਰੀ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ

ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ 1 ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉਂਦਿਆਂ ਜਿਲ੍ਹਾ ਚੋਣ ਦਫ਼ਤਰ ਵਲੋਂ ਅੱਜ ਜ਼ਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 707 ਵੋਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ 100 ਸਾਲ ਤੋਂ ਵਡੇਰੀ ਉਮਰ ਵਾਲੇ ਵੋਟਰਾਂ ਨੂੰ ਭਾਰਤ ਸਰਕਾਰ ਵਲੋਂ ਭੇਜੇ ਗਏ ਸਨਮਾਨ ਪੱਤਰ ਵੰਡ

ਹੋਰ ਪੜ੍ਹੋ ...
 • Share this:

  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ 1 ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉਂਦਿਆਂ ਜਿਲ੍ਹਾ ਚੋਣ ਦਫ਼ਤਰ ਵਲੋਂ ਅੱਜ ਜ਼ਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 707 ਵੋਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਬੀ.ਐਲ.ਓਜ਼ ਵਲੋਂ ਘਰ-ਘਰ ਜਾ ਕੇ 100 ਸਾਲ ਤੋਂ ਵਡੇਰੀ ਉਮਰ ਵਾਲੇ ਵੋਟਰਾਂ ਨੂੰ ਭਾਰਤ ਸਰਕਾਰ ਵਲੋਂ ਭੇਜੇ ਗਏ ਸਨਮਾਨ ਪੱਤਰ ਵੰਡੇ ਗਏ।

  ਇਸ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਵੋਟਰ ਸੂਚੀਆਂ ਦੇ ਆਧਾਰ 'ਤੇ ਜ਼ਿਲ੍ਹੇ ’ਚ 707 ਵੋਟਰ 100 ਤੋਂ ਵੱਧ ਉਮਰ ਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਵਾਈਜ਼ 11-ਅਜਨਾਲਾ 49 ਵੋਟਰ 100 ਤੋਂ ਵੱਧ ਉਮਰ ਦੇ ਹਨ। ਇਸੇ ਤਰ੍ਹਾਂ ਹੀ 12-ਰਾਜਾਸਾਂਸੀ ਵਿੱਚ 111 ਵੋਟਰ, 13-ਮਜੀਠਾ ਵਿਚ 75 ਵੋਟਰ, 14-ਜੰਡਿਆਲਾ ਵਿੱਚ 38 ਵੋਟਰ, 15-ਅੰਮ੍ਰਿਤਸਰ ਉੱਤਰੀ ਵਿੱਚ 55 ਵੋਟਰ, 16-ਅੰਮ੍ਰਿਤਸਰ ਪੱਛਮੀ ਵਿੱਚ 71 ਵੋਟਰ, 17-ਅੰਮ੍ਰਿਤਸਰ ਕੇਂਦਰੀ ਵਿੱਚ 37 ਵੋਟਰ, 18-ਅੰਮ੍ਰਿਤਸਰ ਪੂਰਬੀ ਵਿੱਚ 33 ਵੋਟਰ, 19-ਅੰਮ੍ਰਿਤਸਰ ਦੱਖਣੀ ਵਿੱਚ 41 ਵੋਟਰ, 20-ਅਟਾਰੀ ਵਿੱਚ 78 ਵੋਟਰ ਅਤੇ 21-ਬਾਬਾ ਬਕਾਲਾ ਵਿੱਚ 119 ਵੋਟਰ ਹਨ।

  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਨਮਾਨ ਪੱਤਰ ਮੁੱਖ ਚੋਣ ਕਮਿਸ਼ਨ ਵੱਲੋਂ ਭੇਜੇ ਗਏ ਹਨ। ਜਿਸ ਵਿੱਚ ਭਾਰਤ ਚੋਣ ਕਮਿਸ਼ਨ ਨੇ ਬਜ਼ੁਰਗ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਸੀਂ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਗਵਾਹ ਹੋ ਅਤੇ ਤੁਸੀਂ ਬਦਲਦੇ ਵਕਤ, ਸਮਾਜ ਦੇ ਰਾਜਨੀਤਿਕ ਸਮੀਕਰਨਾਂ ਅਤੇ ਤਕਨੀਕੀ ਵਿਕਾਸ ਦੇ ਵੀ ਗਵਾਹ ਹੋ। ਉਨ੍ਹਾਂ ਕਿਹਾ ਕਿ ਤੁਸੀਂ ਚੋਣਾਂ ਸਮੇਂ ਆਪਣੀ ਵੋਟ ਦਾ ਇਸਤੇਮਾਲ ਕਰਕੇ ਸਰਕਾਰ ਚੁਨਣ ਵਿੱਚ ਵੋਟ ਦੇ ਮੁੱਲ ਦਾ ਸੱਚਾ ਭਾਵ ਸਿੱਧ ਕੀਤਾ ਹੈ। ਭਾਰਤ ਚੋਣ ਕਮਿਸ਼ਨ ਵਲੋਂ ਇਹ ਸਨਮਾਨ ਹਾਸਿਲ ਕਰਨ ਤੋਂ ਬਾਅਦ ਬਜ਼ੁਰਗ ਵੋਟਰਾਂ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਹ ਸਨਮਾਨ ਉਨਾਂ ਨੂੰ ਭਵਿੱਖ ਵਿੱਚ ਵੀ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰੇਗਾ।

  Published by:Drishti Gupta
  First published:

  Tags: Amritsar, Punjab