ਅੰਮ੍ਰਿਤਸਰ: Amritsar News: ਖੇਤੀ ਸੁਧਾਰ ਕਾਨੂੰਨਾਂ (Agriculture Bill) ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ (Kisan Protest in amritsar) ਇੱਕ ਵਾਰ ਫੇਰ ਸੜਕਾਂ 'ਤੇ ਉਤਰ ਕੇ ਕੇਂਦਰ ਸਰਕਾਰ ਖਿਲਾਫ ਤਿੱਖਾ ਰੋਸ ਪ੍ਰਦਰਸ਼ਨ ਕਰਨ ਨੂੰ ਤਿਆਰ ਹਨ। ਅੰਮ੍ਰਿਤਸਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਵਾਰ ਫੇਰ ਕੇਂਦਰ ਸਰਕਾਰ ਬਿਜਲੀ ਬਿੱਲ 2022 (Electricity Bill 2022) ਨੂੰ ਲਾਗੂ ਕਰਨ ਦੀ ਤਿਆਰੀ ਵਿੱਚ ਹੈ, ਜਿਸਦਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਅਗਰ ਬਿਜਲੀ ਬਿੱਲ 2022 ਲਾਗੂ ਹੁੰਦਾ ਹੈ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟਰੈਕ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, Amritsar, Bharti Kisan Union, Punjab government