Home /amritsar /

86 ਫੀਸਦੀ ਤੋਂ ਜ਼ਿਆਦਾ ਘਰਾਂ ਦੇ ਬਿਜਲੀ ਬਿਲ ਆਉਣਗੇ ਜ਼ੀਰੋ: ਬਿਜਲੀ ਮੰਤਰੀ

86 ਫੀਸਦੀ ਤੋਂ ਜ਼ਿਆਦਾ ਘਰਾਂ ਦੇ ਬਿਜਲੀ ਬਿਲ ਆਉਣਗੇ ਜ਼ੀਰੋ: ਬਿਜਲੀ ਮੰਤਰੀ

86 ਫੀਸਦੀ ਤੋਂ ਜ਼ਿਆਦਾ ਘਰਾਂ ਦੇ ਬਿਜਲੀ ਬਿਲ ਆਉਣਗੇ ਜੀਰੋ : ਬਿਜਲੀ ਮੰਤਰੀ

86 ਫੀਸਦੀ ਤੋਂ ਜ਼ਿਆਦਾ ਘਰਾਂ ਦੇ ਬਿਜਲੀ ਬਿਲ ਆਉਣਗੇ ਜੀਰੋ : ਬਿਜਲੀ ਮੰਤਰੀ

ਬਿਜਲੀ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਦੇ ਆਦੇਸ਼ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਸੁਧਾਰ ਕਰ ਰਹੀ ਹੈ ਅਤੇ ਬਿਜਲੀ ਦੇ ਪੁਰਾਣੇ ਟਰਾਂਸਫਾਰਮਰਾਂ ਨੂੰ ਬਦਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ 66 ਕੇ.ਵੀ. ਦੀਆਂ ਨਵੀਆਂ ਲਾਈਨਾਂ ਵੀ ਵਿਛਾਈਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਨੂੰ ਬਿਜਲੀ ਪਖੋਂ ਆਤਮ ਨਿਰਭਰ ਬਣਾਇਆ ਜਾ ਸਕੇ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ,

ਅੰਮ੍ਰਿਤਸਰ: ਦਬੁਰਜੀ ਵਿਖੇ ਸਥਿਤ ਕੀਆ ਮੋਟਰਸ ਵਿਖੇ 80 ਕੇ.ਵੀ.ਏ. ਸੋਲਰ ਨੈਟ ਮੀਟਰ ਸਿਸਟਮ ਜੋ ਕਿ ਡਾਇਨੈਕਸ ਸੋਲਰ ਲਿਮਟਿਡ ਕੰਪਨੀ ਵਲੋਂ ਲਗਾਇਆ ਗਿਆ ਹੈ ਜਿਸਦਾ ਉਦਘਾਟਨ ਕਰਨ ਉਪਰੰਤ ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਕਿਹਾ ਇਸ ਮਹੀਨੇ 86 ਫੀਸਦੀ ਤੋਂ ਜ਼ਿਆਦਾ ਘਰਾਂ ਦੇ ਬਿਜਲੀ ਬਿਲ ਜੀਰੋ ਆਉਣਗੇ।

ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਹ ਸੋਲਰ ਸਿਸਟਮ ਰੋਜ਼ਾਨਾ 300 ਬਿਜਲੀ ਦੇ ਯੂਨਿਟ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੋਲਰ ਸਿਸਟਮ ਲਗਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੀ ਹੈ ਤਾਂ ਜੋ ਸੋਲਰ ਸਿਸਟਮ ਰਾਹੀਂ ਬਿਜਲੀ ਦੇ ੳਤਪਾਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਿਰਫ ਨੌ ਮਹੀਨਿਆਂ ਵਿੱਚ 25 ਹਜ਼ਾਰ ਤੋਂ ਵੱਧ ਨੌਕਰੀਆਂ ਨੌਜਵਾਨਾਂ ਨੂੰ ਦੇਣ ਦਾ ਵੱਡਾ ਵਾਅਦਾ ਪੂਰਾ ਕੀਤਾ ਹੈ ਅਤੇ ਸਾਲ 2023 ਸਿੱਖਿਆ, ਰੋਜ਼ਗਾਰ ਅਤੇ ਸਿਹਤ ਖੇਤਰਾਂ ਵਿੱਚ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲਣਗੀਆਂ।

ਬਿਜਲੀ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਉਣ ਦੇ ਆਦੇਸ਼ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਸੁਧਾਰ ਕਰ ਰਹੀ ਹੈ ਅਤੇ ਬਿਜਲੀ ਦੇ ਪੁਰਾਣੇ ਟਰਾਂਸਫਾਰਮਰਾਂ ਨੂੰ ਬਦਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ 66 ਕੇ.ਵੀ. ਦੀਆਂ ਨਵੀਆਂ ਲਾਈਨਾਂ ਵੀ ਵਿਛਾਈਆਂ ਜਾ ਰਹੀਆਂ ਹਨ ਤਾਂ ਜੋ ਸੂਬੇ ਨੂੰ ਬਿਜਲੀ ਪਖੋਂ ਆਤਮ ਨਿਰਭਰ ਬਣਾਇਆ ਜਾ ਸਕੇ।

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਦੇਣ ਲਈ ਵਚਨਬੱਧ ਹੈ ਅਤੇ ਭ੍ਰਿਸ਼ਟਾਚਾਰ ’ਤੇ ਜੀਰੋ ਟਾਲਰੈਂਸ ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਹਿਲੇ 9 ਮਹੀਨਿਆਂ ਵਿੱਚ ਹੀ ਵੱਡੀਆਂ ਪੁਲਾਂਘਾਂ ਪੁਟੀਆਂ ਹਨ ਅਤੇ ਵਿਕਾਸ ਦੇ ਕਾਰਜ ਤੇਜੀ ਨਾਲ ਚੱਲ ਰਹੇ ਹਨ।

Published by:Tanya Chaudhary
First published:

Tags: Amritsar, Electricity Bill, Harbhajan Singh ETO