Home /amritsar /

ਅੰਮ੍ਰਿਤਸਰ 'ਚ ਕਿਸਾਨਾਂ ਨੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਦੀ ਕੋਠੀ ਦਾ ਕੀਤਾ ਘਿਰਾਓ

ਅੰਮ੍ਰਿਤਸਰ 'ਚ ਕਿਸਾਨਾਂ ਨੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਦੀ ਕੋਠੀ ਦਾ ਕੀਤਾ ਘਿਰਾਓ

ਕਿਸਾਨਾਂ

ਕਿਸਾਨਾਂ ਨੇ ਕੈਬਨਿਟ ਮੰਤਰੀ ਦੀ ਕੋਠੀ ਦਾ ਕੀਤਾ ਘਿਰਾਓ

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਮਸਲੇ ਹੱਲ ਕਰਨੇ ਚਾਹੀਦੇ ਹਨ ।

  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਹੀ ਵਿੱਚ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦੇ ਪੰਜਾਬ ਪੱਧਰੀ ਐਲਾਨ ਦੇ ਚੱਲਦੇ, ਅੰਮ੍ਰਿਤਸਰ ਵਿੱਚ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦੇ ਘਰ ਦਾ ਘਿਰਾਓ ਕੀਤਾ ਗਿਆ । ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਮੰਗਾਂ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਮਸਲੇ ਹੱਲ ਕਰਨੇ ਚਾਹੀਦੇ ਹਨ ।

    ਉਨ੍ਹਾਂ ਕਿਹਾ ਕਿ ਸੰਸਾਰ ਬੈਂਕ ਵੱਲੋਂ ਨਹਿਰੀ ਪਾਣੀ 'ਤੇ ਲਾਏ ਜਾ ਰਹੇ ਪ੍ਰੋਜੈਕਟ ਰੱਦ ਕਰਵਾਉਣ, ਨਹਿਰੀ ਪਾਣੀ ਖੇਤੀ ਸੈਕਟਰ ਨੂੰ ਦਿੱਤਾ ਜਾਵੇ, ਕਾਰਪੋਰੇਟਾਂ ਵੱਲੋਂ ਪਾਣੀ ਦੀ ਦੁਰਵਰਤੋਂ ਕਰ ਕੇ ਉਸ ਨੂੰ ਦੂਸ਼ਿਤ ਕਰ ਕੇ ਧਰਤੀ ਹੇਠ ਪਾਉਣ ਅਤੇ ਦਰਿਆਵਾਂ ਵਿੱਚ ਸੁੱਟਣਾ ਤੋਂ ਰੋਕਣਾ ਅਤੇ ਉਨ੍ਹਾਂ 'ਤੇ ਮਿਸਾਲ ਕਾਰਵਾਈ ਕਰਵਾਉਣ । ਅਤੇ ਆਦਿ ਕਈ ਮੰਗਾਂ ਸਬੰਧੀ ਰੋਸ ਜ਼ਾਹਿਰ ਕੀਤਾ ਗਿਆ ।

    Published by:Tanya Chaudhary
    First published:

    Tags: Agriculture, Amritsar, Farmers, Punjab