ਨਿਤਿਸ਼ ਸਭਰਵਾਲ,
ਅੰਮ੍ਰਿਤਸਰ: ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ । ਉੱਥੇ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਪਹਿਲਾਂ ਅੰਮ੍ਰਿਤਸਰ ਦੇ ਵਿੱਚ ਇੱਕ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਆਪਣੇ ਪੁੱਤਰ ਨੂੰ ਇਨਸਾਫ਼ ਦੁਆਉਣ ਵਾਸਤੇ ਸਰਕਾਰ ਅੱਗੇ ਇੱਕ ਵਾਰ ਅਪੀਲ ਕੀਤੀ ਗਈ ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਸਿੱਧੂ ਮੂਸੇਵਾਲਾ ਦੇ ਪਿਤਾ ਦੇਸ਼ਾਂ ਅਤੇ ਵਿਦੇਸ਼ਾਂ ਵਿੱਚ ਜਾ ਕੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਦੀ ਆਵਾਜ਼ ਚੁੱਕ ਰਹੇ ਹਨ । ਉੱਥੇ ਹੀ ਬੀਤੇ ਕੁੱਝ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਵਿਦੇਸ਼ ਦੀ ਧਰਤੀ 'ਤੇ ਜਾ ਕੇ ਸਿੱਧੂ ਦੀ ਯਾਦ ਵਿਚ ਇਕ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਪੁੱਜੇ ਸਨ। ਉੱਥੇ ਹੀ ਅੱਜ ਅੰਮ੍ਰਿਤਸਰ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਸਮਾਗਮ 'ਚ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਕੇ ਬਲਕੌਰ ਸਿੰਘ ਭਾਵੁਕ ਹੋ ਗਏ ਅਤੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸਾਡੀ ਜਵਾਨੀ ਗੈਂਗਸਟਰਾਂ ਦੇ ਹਵਾਲੇ ਕਿਉਂ ਕਰ ਦਿੱਤੀ? ਗੈਂਗਸਟਰਾਂ 'ਤੇ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ ?
ਉਨ੍ਹਾਂ ਇਸ ਮੌਕੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਗੋਲਡੀ ਬਰਾੜ 'ਤੇ 2 ਕਰੋੜ ਰੁਪਏ ਦਾ ਇਨਾਮ ਰੱਖੇ, ਸਰਕਾਰ ਨੂੰ ਇਹ ਰਕਮ ਮੈਂ ਦਿਆਂਗਾ, ਚਾਹੇ ਜ਼ਮੀਨ ਕਿਉਂ ਨਾ ਵੇਚਣੀ ਪਵੇ। ਉਨ੍ਹਾਂ ਕਿਹਾ ਕਿ ਮੈਨੂੰ ਸਕਿਓਰਿਟੀ ਦੀ ਲੋੜ ਨਹੀਂ ਬਸ ਸਰਕਾਰ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕਰੇ। ਉਹਨਾਂ ਕਿਹਾ ਕਿ ਗੋਲਡੀ ਬਰਾੜ ਵੱਲੋਂ ਬਹੁਤ ਘਿਨੌਣੀ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਦੇ 3 ਨੌਜਵਾਨ ਉਸ ਵੱਲੋਂ ਮਾਰ ਮੁਕਾਏ ਗਏ ਹਨ ।
ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੀ ਪੁਲਿਸ 'ਤੇ ਉਨ੍ਹਾਂ ਨੂੰ ਭਰੋਸਾ ਹੈ ਅਤੇ ਨਵੇਂ ਐਸ ਐਸ ਪੀ ਨਾਲ ਮੁਲਾਕਾਤ ਹੋਈ ਹੈ ਅਤੇ ਉਹਨਾਂ ਨੂੰ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲੇਗਾ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Amritsar, Sidhu Moosewala, Sidhu moosewala murder case