ਨਿਤਿਸ਼ ਸਭਰਵਾਲ
ਅੰਮ੍ਰਿਤਸਰ: 75th independance Day: ਦੇਸ਼ ਦੀ 75ਵੀਂ ਆਜ਼ਾਦੀ ਦੀ ਵਰ੍ਹੇਗੰਢ ਮੌਕੇ ਸ਼ਹਿਰ 'ਚ ਵੱਖ-ਵੱਖ ਸਥਾਨਾਂ 'ਤੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ (Congress) ਵੱਲੋਂ ਕਾਂਗਰਸ ਭਵਨ ਹਾਲ ਬਾਜ਼ਾਰ ਵਿਖੇ ਆਜ਼ਾਦੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ (Om parkash soni) ਨੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹਿਰ ਵਾਸੀਆਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਸਾਨੂੰ ਮਾਣ ਹੋਣਾ ਚਾਹੀਦਾ ਕਿ ਅਸੀਂ ਭਾਰਤ ਵਰਗੇ ਦੇਸ਼ ਦੇ ਵਾਸੀ ਹਾਂ ਅਤੇ ਇਸ ਮੌਕੇ ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਮਹਾਨ ਸ਼ਹੀਦਾਂ ਨੂੰ ਵੀ ਯਾਦ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Independance day 2022, OP Soni, Punjab Congress