ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਸ਼ਹਿਰ ਦੇ ਲਾਹੌਰੀ ਗੇਟ ਇਲਾਕੇ ਵਿਖੇ ਇੱਕ ਘਰ ਦੇ ਵਿੱਚ ਉਸ ਸਮੇ ਹਫ਼ੜਾ-ਦਫ਼ੜੀ ਮੱਚ ਗਈ ਜਦ ਉਸੇ ਘਰ ਦੇ ਸਟੋਰ ਰੂਮ ਵਿਖੇ ਭਿਆਨਕ ਅੱਗ ਲੱਗ ਗਈ । ਮਕਾਨ ਮਾਲਕ ਨੇ ਦੱਸਿਆ ਕਿ ਸਵੇਰੇ ਲੱਗਭਗ 10:15 ਵਜੇ ਸਟੋਰ ਰੂਮ 'ਚੋਂ ਧੂੰਏਂ ਦੀਆਂ ਲਪਟਾਂ ਬਾਹਰ ਨੂੰ ਜਾਂਦੀਆਂ ਹੋਈਆਂ ਵਿਖਾਈ ਦਿੰਦੀਆਂ ਹਨ । ਜਿਸ ਤੋਂ ਬਾਅਦ ਉਹ ਦਮਕਲ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਬਾਰੇ ਜਾਣਕਾਰੀ ਦਿੱਤੀ।
ਇਸ ਘਟਨਾ ਨੂੰ ਕਾਬੂ ਕਰਨ ਵਿੱਚ ਦਮਕਲ ਵਿਭਾਗ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਕੜੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ । ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਦੱਸਿਆ ਜਾ ਰਿਹਾ ਹੈ ਕਿ ਮਕਾਨ ਦੇ ਪਿੱਛਲੇ ਪਾਸੇ ਕਿਸੇ ਸ਼ਖਸ ਵੱਲੋਂ ਕੂੜੇ ਦੇ ਢੇਰ ਨੂੰ ਅੱਗ ਲਗਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਹ ਲਪਟਾਂ ਸਟੋਰ ਰੂਮ ਵਿਖੇ ਦਾਖਲ ਹੋਈਆਂ ਅਤੇ ਭਿਆਨਕ ਅੱਗ ਦਾ ਰੂਪ ਧਾਰਨ ਕਰ ਲਿਆ ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਦੌਰਾਨ ਕਿਸੇ ਵੀ ਤਰਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਦੇ ਪ੍ਰਕੋਪ ਰਾਹੀਂ ਫਰਨੀਚਰ ਆਦਿ ਦੇ ਸਾਮਾਨ ਨੂੰ ਨੁਕਸਾਨ ਪਹੁੰਚਿਆ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।