Home /amritsar /

Amritsar: ਗੁਰੂ ਕਾ ਬਾਗ ਮੋਰਚੇ ਦੀ ਸ਼ਤਾਬਦੀ ਮੌਕੇ ਵਿਸ਼ਾਲ ਗੁਰਮਤਿ ਸਮਾਗਮ

Amritsar: ਗੁਰੂ ਕਾ ਬਾਗ ਮੋਰਚੇ ਦੀ ਸ਼ਤਾਬਦੀ ਮੌਕੇ ਵਿਸ਼ਾਲ ਗੁਰਮਤਿ ਸਮਾਗਮ

ਗੁਰੂ

ਗੁਰੂ ਕਾ ਬਾਗ ਮੋਰਚੇ ਦੀ ਸ਼ਤਾਬਦੀ ਦੇ ਮੌਕੇ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ: 100 ਸਾਲ ਪਹਿਲਾਂ ਸੰਨ 1922 ਵਿਚ ਗੁਰਦੁਆਰਾ ਸੁਧਾਰ ਲਹਿਰ ਤਹਿਤ ਲਗਾਏ ਗਏ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਘੁੱਕੇਵਾਲੀ, ਅੰਮ੍ਰਿਤਸਰ ਵਿਖੇ ਕੀਤੇ ਗਏ ਵਿਸ਼ਾਲ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਸ਼ਤਾਬਦੀ ਸਮਾਗਮ ਦੌਰਾਨ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਆਪਣੇ ਸੰਬੋਧਨ ਦੌਰਾਨ ਸਿੱਖ ਇਤਿਹਾਸ ਦੇ ਪੰਨਿਆਂ ਤੋਂ ਸੇਧ ਲੈਣ ਅਤੇ ਇਕਜੁਟਤਾ ਨਾਲ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਹੋਰ ਪੜ੍ਹੋ ...
 • Share this:
  ਨਿਤਿਸ਼ ਸਭਰਵਾਲ,

  ਵਿਸ਼ਾਲ ਸੰਗਤੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖ਼ਾਲਸਾ ਪੰਥ ਨੇ ਹਮੇਸ਼ਾ ਹੀ ਹੱਕ ਸੱਚ ਲਈ ਲੜਾਈ ਲੜੀ ਅਤੇ ਗੁਰਦੁਆਰਾ ਗੁਰੂ ਕਾ ਬਾਗ ਦਾ ਮੋਰਚਾ ਵੀ ਇਸੇ ਪ੍ਰਸੰਗ ਵਿਚ ਹੀ ਫ਼ਤਹਿ ਕੀਤਾ ਗਿਆ। ਇਸ ਮੋਰਚੇ ਵਿਚ ਅੰਗਰੇਜ਼ ਸਰਕਾਰ ਨੇ ਜ਼ੁਲਮਾਂ ਦੀ ਹੱਦ ਪਾਰ ਕਰ ਦਿੱਤੀ ਸੀ, ਪਰ ਸਿੱਖਾਂ ਨੇ ਦ੍ਰਿੜ੍ਹਤਾ ਨਾਲ ਸਬਰ ਨੂੰ ਡੋਲ੍ਹਣ ਨਾ ਦਿੱਤਾ ਅਤੇ ਜਿੱਤ ਪ੍ਰਾਪਤ ਕਰਨ ਤਕ ਸੰਘਰਸ਼ ਜਾਰੀ ਰੱਖਿਆ।

  ਉਨ੍ਹਾਂ ਕਿਹਾ ਕਿ ਕੌਮ ਦੇ ਇਸ ਸ਼ਾਨਾਂਮੱਤੇ ਇਤਿਹਾਸ ਨੂੰ ਨੌਜੁਆਨੀ ਤੱਕ ਲੈ ਕੇ ਜਾਣ ਦੀ ਲੋੜ ਹੈ, ਤਾਂ ਜੋ ਭਵਿੱਖ ਵਿਚ ਚੁਣੌਤੀਆਂ ਦਾ ਟਾਕਰਾ ਕਰਨ ਲਈ ਅਗਲੀ ਪੀੜ੍ਹੀ ਤਿਆਰ ਹੋ ਸਕੇ। ਉਨ੍ਹਾਂ ਧਰਮ ਪ੍ਰਵਰਤਨ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਵਰਤਾਰਾ ਰੋਕਣ ਲਈ ਸਿੱਖਾਂ ਨੂੰ ਆਪਣੇ ਇਤਿਹਾਸ ਤੋਂ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ। ਇਸ ਸਬੰਧ ਵਿਚ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਇਤਿਹਾਸ ਪ੍ਰੇਰਣਾ ਸਰੋਤ ਹੈ, ਜੋ ਅਨੇਕਾਂ ਤਰ੍ਹਾਂ ਦੇ ਲਾਲਚ ਅਤੇ ਮੁਗਲਾਂ ਦੇ ਜੁਲਮ ਦੀ ਸਿਖਰ ਦੇ ਬਾਵਜੂਦ ਵੀ ਆਪਣੇ ਧਰਮ ਵਿਚ ਪੱਕੇ ਰਹੇ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਸਿੱਖੀ ਪ੍ਰਚਾਰ ਲਈ ਅੱਗੇ ਆਉਣ ਲਈ ਵੀ ਕਿਹਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਵੀ ਸਿੱਖੀ ਪ੍ਰਚਾਰ ਲਈ ਘਰ ਘਰ ਤੱਕ ਪਹੁੰਚ ਕਰਨ ਅਤੇ ਖ਼ਾਸਕਰ ਸੰਵਾਦ ਵਿਧੀ ਅਪਨਾਉਣ ਲਈ ਪ੍ਰੇਰਿਆ।
  Published by:rupinderkaursab
  First published:

  Tags: Amritsar, Punjab

  ਅਗਲੀ ਖਬਰ