ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਦੀਵਾਲੀ ਦੇ ਤਿਉਹਾਰ 'ਤੇ ਜਿੱਥੇ ਕਿ ਇੱਕ ਪਾਸੇ ਘਰਾਂ ਦੇ ਵਿੱਚ ਦੀਪਮਾਲਾ ਕੀਤੀ ਜਾਂਦੀ ਹੈ ਉੱਥੇ ਹੀ ਰਾਤ ਦੇ ਸਮੇਂ ਅਸਮਾਨ 'ਚ ਮਨਮੋਹਕ ਆਤਿਸ਼ਬਾਜੀ ਵੀ ਦੇਖਣ ਨੂੰ ਮਿਲਦੀ ਹੈ। ਇਸ ਵਾਰ ਪ੍ਰਸ਼ਾਸਨ ਵੱਲੋਂ ਨਿਊ ਅੰਮ੍ਰਿਤਸਰ ਵਿਖੇ ਸਿਰਫ 10 ਸਟਾਲਾਂ (Diwali 2022) ਨੂੰ ਹੀ ਪਟਾਕਿਆਂ ਦੀ ਵਿਕਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਗੱਲਬਾਤ ਕਰਦਿਆਂ ਦੁਕਾਨਦਾਰਾਂ ਨੇ ਦੱਸਿਆ ਕਿ ਇਸ ਵਾਰ ਮਹਿੰਗਾਈ ਦੇ ਕਾਰਨ ਪਟਾਕਿਆਂ ਦੀਆਂ ਕੀਮਤਾਂ ਵਿੱਚ 30% ਇਜਾਫਾ ਹੋਇਆ ਹੈ।
ਵੱਧਦੇ ਪ੍ਰਦੂਸ਼ਣ ਨੂੰ ਮੱਦੇਨਜ਼ਰ ਰੱਖਦੇ (Diwali) ਪ੍ਰਸ਼ਾਸਨ ਨੇ ਇਸ ਵਾਰ ਸਿਰਫ ਗ੍ਰੀਨ ਪਟਾਕਿਆਂ ਦੀ ਹੀ ਖ਼ਰੀਦਾਰੀ ਨੂੰ ਅਨੁਮਤੀ ਦਿੱਤੀ ਹੈ। ਦੁਕਾਨਦਾਰਾਂ ਨੇ ਕਿਹਾ ਕਿ ਜੇ ਮਹਿੰਗਾਈ ਘੱਟ ਨਾ ਹੋਈ ਤਾਂ ਆਮ ਨਾਗਰਿਕ ਲੋੜਵੰਦ ਚੀਜ਼ਾਂ ਤੋਂ ਇਲਾਵਾ ਬਾਕੀ ਚੀਜ਼ਾਂ ਦੀ ਖਰੀਦਦਾਰੀ ਕਿਵੇਂ ਕਰੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।