Home /amritsar /

ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰਮੰਦਿਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜੀ

ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰਮੰਦਿਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜੀ

ਸਚਖੰਡ

ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜੀ

Guru Granth Sahib First Gurpurab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵਿਦੇਸ਼ੀ ਫੁੱਲਾਂ ਦੀ ਸਜਾਵਟ ਵੀ ਦੇਖਣ ਨੂੰ ਮਿਲੀ, ਉੱਥੇ ਹੀ ਦੇਰ ਸ਼ਾਮ ਸ੍ਰੀ ਸੋਦਰ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਵੀ ਦੇਖਣ ਨੂੰ ਮਿਲਿਆ। ਦੂਰੋਂ ਨੇੜਿਓ ਆਈ ਸੰਗਤਾਂ ਵੱਲੋਂ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਆਪਣੇ ਮੋਬਾਇਲ ਫੋਨਾਂ ਵਿੱਚ ਵੀ ਕੈਦ ਕੀਤਾ ਗਿਆ।

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: Amritsar: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Guru Granth Sahib First Gurpurab) ਦਾ ਪਹਿਲਾ ਪ੍ਰਕਾਸ਼ ਪੁਰਬ ਸੰਗਤਾਂ ਅਤੇ ਐਸਜੀਪੀਸੀ (SGPC) ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਬੜੇ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸਦੇ ਚੱਲਦੇ ਸਵੇਰੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਵੀ ਸਜਾਇਆ ਗਿਆ ਤਾਂ ਦੂਸਰੇ ਪਾਸੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਵਿਦੇਸ਼ੀ ਫੁੱਲਾਂ ਦੀ ਸਜਾਵਟ ਵੀ ਦੇਖਣ ਨੂੰ ਮਿਲੀ, ਉੱਥੇ ਹੀ ਦੇਰ ਸ਼ਾਮ ਸ੍ਰੀ ਸੋਦਰ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਵੀ ਦੇਖਣ ਨੂੰ ਮਿਲਿਆ। ਦੂਰੋਂ ਨੇੜਿਓ ਆਈ ਸੰਗਤਾਂ ਵੱਲੋਂ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਆਪਣੇ ਮੋਬਾਇਲ ਫੋਨਾਂ ਵਿੱਚ ਵੀ ਕੈਦ ਕੀਤਾ ਗਿਆ।

    ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਧਾਲੂਆਂ ਨੇ ਕਿਹਾ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਆਏ ਹਨ ਅਤੇ ਉਨ੍ਹਾਂ ਦੇ ਮਨਾਂ ਨੂੰ ਇਹ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਮੋੋਹ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਜ਼ਾਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਹੋਰ ਕਿਤੇ ਵੀ ਦੇਖਣ ਨੂੰ ਨਹੀਂ ਮਿਲਦਾ।

    Published by:Krishan Sharma
    First published:

    Tags: Golden Temple, Guru Granth Sahib, SGPC