ਅਮਿਤ ਸ਼ਰਮਾ
ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਨਿਊ ਗਾਰਡਨ ਐਵੀਨਿਊ 'ਚ, ਦੋ ਭੈਣਾਂ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਰਿਸ਼ਤੇਦਾਰਾਂ ਅਨੁਸਾਰ ਉਨ੍ਹਾਂ ਨੇ ਦਰਵਾਜ਼ਾ ਖੜਕਾਇਆ, ਪਰ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਮ੍ਰਿਤਕਾਂ ਕੋਲੋਂ ਇੱਕ ਸੁਸਾਈਡ ਨੋਟ ਵੀ ਮਿਲਿਆ। ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾਂ ਦੀ ਪਛਾਣ ਜੋਤੀ ਕਪੂਰ ਅਤੇ ਸੀਮਾ ਕਪੂਰ ਵਜੋਂ ਹੋਈ ਹੈ ਅਤੇ ਦੋਵਾਂ ਦੀ ਉਮਰ 50 ਅਤੇ 51 ਸਾਲ ਦੇ ਕਰੀਬ ਸੀ। ਕੋਲੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ 'ਤੇ ਲਿਖਿਆ ਸੀ ਕਿ ਉਨ੍ਹਾਂ ਦੀ ਮਾਂ ਬਿਮਾਰ ਹੈ, ਜਿਸ ਕਾਰਨ ਦੋਵੇਂ ਪਰੇਸ਼ਾਨ ਹਨ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar news, Sister, Suicide