Home /amritsar /

'ਵਿਸ਼ਾਲ ਤੀਰਥ ਯਾਤਰਾ' ਲੈ ਕੇ ਅੰਮ੍ਰਿਤਸਰ ਪਹੁੰਚੇ ਹਰਭਜਨ ਸਿੰਘ ਈਟੀਓ, ਲੋਕਾਂ ਨੇ ਕੀਤਾ ਜ਼ੋਰਦਾਰ ਸਵਾਗਤ

'ਵਿਸ਼ਾਲ ਤੀਰਥ ਯਾਤਰਾ' ਲੈ ਕੇ ਅੰਮ੍ਰਿਤਸਰ ਪਹੁੰਚੇ ਹਰਭਜਨ ਸਿੰਘ ਈਟੀਓ, ਲੋਕਾਂ ਨੇ ਕੀਤਾ ਜ਼ੋਰਦਾਰ ਸਵਾਗਤ

ਹਰਭਜਨ ਸਿੰਘ ਈ ਟੀ ਓ ਵੱਲੋਂ 'ਵਿਸ਼ਾਲ ਤੀਰਥ ਯਾਤਰਾ' ਦਾ ਅੰਮਿ੍ਤਸਰ ਪੁੱਜਣ ਉੱਤੇ ਸਵਾਗਤ

ਹਰਭਜਨ ਸਿੰਘ ਈ ਟੀ ਓ ਵੱਲੋਂ 'ਵਿਸ਼ਾਲ ਤੀਰਥ ਯਾਤਰਾ' ਦਾ ਅੰਮਿ੍ਤਸਰ ਪੁੱਜਣ ਉੱਤੇ ਸਵਾਗਤ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਲੰਧਰ ਤੋਂ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ 'ਵਿਸ਼ਾਲ ਤੀਰਥ ਯਾਤਰਾ' ਦੇ ਅੰਮਿ੍ਤਸਰ ਪੁੱਜਣ ਮੌਕੇ ਸਵਾਗਤ ਕਰਦਿਆਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ।

  • Share this:

    ਨਿਤਿਸ਼ ਸੱਭਰਵਾਲ

    ਅੰਮ੍ਰਿਤਸਰ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਲੰਧਰ ਤੋਂ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ 'ਵਿਸ਼ਾਲ ਤੀਰਥ ਯਾਤਰਾ' ਕਰਦੇ ਅੰਮ੍ਰਿਤਸਰ ਪਹੁੰਚੇ। ਇਸ ਮੌਕੇ 'ਤੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਭਗਵਾਨ ਵਾਲਮੀਕਿ ਉਤਸਵ ਕਮੇਟੀ ਵੱਲੋਂ ਅਯੋਜਿਤ ਇਸ ਯਾਤਰਾ ਵਿੱਚ ਆਪਣੇ ਸੰਬੋਧਨ ਦੌਰਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਇਸ ਪਵਿੱਤਰ ਮੌਕੇ ਸਾਨੂੰ ਸਾਰੇ ਬੱਚਿਆਂ ਨੂੰ ਸਿੱਖਿਆ ਦੇਣੀ ਯਕੀਨੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ, ਜੋ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

    ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਧਾਰਮਿਕ ਸ਼ਖ਼ਸੀਅਤਾਂ ਪਰਗਟ ਨਾਥ, ਸੰਤ ਨਿਰਮਲ ਦਾਸ ਬਾਬੇ ਜੌੜੇ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਵੀ ਮੌਜੂਦ ਸਨ। ਇਸ ਮੌਕੇ ਤੀਰਥ ਯਾਤਰਾ ਵਿੱਚ ਬੱਸਾਂ, ਕਾਰਾਂ ਅਤੇ ਹੋਰ ਵਾਹਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਿਲ ਹੋਏ।

    Published by:Drishti Gupta
    First published:

    Tags: Amritsar, Harbhajan Singh ETO, Punjab