ਨਿਤਿਸ਼ ਸਭਰਵਾਲ
ਅੰਮ੍ਰਿਤਸਰ- ਹੋਲੀ ਦਾ ਤਿਉਹਾਰ ਸਮੁੱਚੇ ਭਾਰਤ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ । ਹਰ ਕੋਈ ਇਸ ਤਿਓਹਾਰ ਨੂੰ ਵੱਖੋ ਵੱਖ ਢੰਗ ਦੇ ਨਾਲ ਮਨਾਉਂਦਾ ਹੈ । ਸਭ ਇੱਕ ਦੂਸਰੇ ਨੂੰ ਵੱਖ-ਵੱਖ ਰੰਗਾਂ ਦੇ ਨਾਲ ਰੰਗਦੇ ਹਨ ਅਤੇ ਇਸ ਦਿਨ ਦਾ ਆਨੰਦ ਮਾਣਦੇ ਹਨ ।
ਅੰਮ੍ਰਿਤਸਰ ਦੇ ਪ੍ਰਾਚੀਨ ਮੰਦਰ ਸ੍ਰੀ ਦੁਰਗਿਆਨਾ ਤੀਰਥ ਵਿਖੇ ਵੀ ਹੋਲੀ ਦੇ ਦਿਹਾੜੇ ਇਕ ਅਲੌਕਿਕ ਰੌਣਕ ਦੇਖਣ ਨੂੰ ਮਿਲਦੀ ਹੈ । ਹਰ ਕੋਈ ਭਗਵਾਨ ਸ੍ਰੀ ਕ੍ਰਿਸ਼ਨ ਦੇ ਨਾਲ ਹੋਲੀ ਮਨਾਉਣ ਦੇ ਲਈ ਮੰਦਰ ਵਿਖੇ ਆਉਂਦਾ ਹੈ ।
ਤੁਸੀਂ ਤਸਵੀਰਾਂ 'ਚ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਸ਼ਹਿਰ ਵਾਸੀ ਹਜ਼ਾਰਾਂ ਦੀ ਗਿਣਤੀ ਵਿੱਚ ਸ੍ਰੀ ਦੁਰਗਿਆਨਾ ਤੀਰਥ ਵਿਖੇ ਪਹੁੰਚੇ ਹਨ ਅਤੇ ਇਸ ਤਿਓਹਾਰ ਦਾ ਆਨੰਦ ਮਾਣ ਰਹੇ ਹਨ । ਕਈ ਲੋਕ ਢੋਲ ਦੀ ਤਾਪ 'ਤੇ ਨੱਚ ਰਹੇ ਹਨ ਅਤੇ ਕਈ ਲੋਕ ਭਗਵਾਨ ਸ੍ਰੀ ਕ੍ਰਿਸ਼ਨ ਜੀ ਨੂੰ ਰੰਗ ਕੇ ਇਸ ਦਿਨ ਦਾ ਆਨੰਦ ਮਾਣ ਰਹੇ ਹਨ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Holi 2022