ਨਿਤਿਸ਼ ਸਭਰਵਾਲ,
ਅੰਮ੍ਰਿਤਸਰ: ਅਸਮਾਨ ਵਿੱਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਸਨ ਅਤੇ ਤਕਰੀਬਨ 11 ਵਜੇ ਦੇ ਕਰੀਬ ਸ਼ਹਿਰ ਵਿੱਚ ਭਾਰੀ ਮੀਂਹ ਦੇਖਣ ਨੂੰ ਮਿਲਿਆ। ਇੱਕ ਪਾਸੇ ਸ਼ਹਿਰ ਵਾਸੀਆਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਮੀਂਹ ਪੈਣ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ। ਤੁਸੀਂ ਤਸਵੀਰਾਂ 'ਚ ਦੇਖ ਸਕਦੇ ਹੋ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਬੱਚੇ ਮੀਂਹ ਦਾ ਆਨੰਦ ਮਾਣ ਰਹੇ ਹਨ।
ਉੱਥੇ ਹੀ ਸ਼ਹਿਰ ਦੇ ਕਈ ਇਲਾਕਿਆਂ ਵਿਚ ਬਰਸਾਤ ਦੇ ਪਾਣੀ ਦੇ ਨਿਕਾਸ ਦਾ ਮੁਕੰਮਲ ਪ੍ਰਬੰਧ ਨਾ ਹੋਣ ਕਰਕੇ ਸ਼ਹਿਰ ਵਾਸੀਆਂ ਨੂੰ ਕਈ ਦਿਕਤਾਂ ਦਾ ਸਾਹਮਣਾ ਵੀ ਕਰਨਾ ਪਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।