ਨਿਤਿਸ਼ ਸਭਰਵਾਲ, ਅੰਮ੍ਰਿਤਸਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 53ਵੇਂ ਸਥਾਪਨਾ ਦਿਵਸ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀਆਂ ਦੀਆਂ ਮੁੱਖ ਇਮਾਰਤਾਂ ਜਿਥੇ ਜਗਮਗਾ ਰਹੀਆਂ ਹਨ ਉਥੇ ਵੱਖ ਵੱਖ ਪਾਰਕਾਂ ਅਤੇ ਹੋਰ ਮੁੱਖ ਸਥਾਨਾ ਨੂੰ ਸਜਾਇਆ ਗਿਆ ਹੈ। ਇਸ ਸਮਾਗਮ ਨੂੰ ਮੇਲੇ ਦਾ ਰੂਪ ਦੇਣ ਲਈ ਉਚੇਚੇ ਤੌਰ 'ਤੇ ਵੱਖ ਵੱਖ ਪਰੰਪਰਕ ਅਤੇ ਲੋਕ ਕਲਾਵਾਂ ਦੀਆਂ ਪ੍ਰਦਰਸ਼ਨੀਆਂ ਵੀ ਵੱਖ ਵੱਖ ਕਾਲਜਾਂ ਵੱਲੋਂ ਯੂਨੀਵਰਸਿਟੀ ਦੇ ਭਾਈ ਗੁਰਦਾਸ ਲਾਇਬ੍ਰੇਰੀ ਦੇ ਸਾਹਮਣੇ ਲਗਾਈਆਂ ਜਾ ਰਹੀਆਂ ਹਨ। ਪੇਂਟਿੰਗ ਪ੍ਰਦਰਸ਼ਨੀ ਯੂਨੀਵਰਸਿਟੀ `ਚ ਸਥਾਪਤ `ਗੈਲਰੀ: ਹਿਸਟਰੀ ਐਂਡ ਡਰੀਮਜ਼` ਵਿੱਚ ਲਗਾਈ ਜਾ ਰਹੀ ਹੈ।
24 ਨਵੰਬਰ ਨੂੰ ਮਨਾਏ ਜਾ ਰਹੇ 53ਵੇਂ ਸਥਾਪਨਾ ਦਿਵਸ ਮੌਕੇ ਡਾ. ਯੋਗੇਸ਼ ਕੁਮਾਰ ਚਾਵਲਾ, ਸਾਬਕਾ ਡਾਇਰੈਕਟਰ, ਪੋਸਟ ਗਰੈਜੂਏਟ ਇੰਸਟੀਚਿਊਟ ਆਫ ਮੈਡੀਕਲ, ਐਜੂਕੇਸ਼ਨ ਐਂਡ ਰੀਸਰਚ (ਪੀ.ਜੀ.ਆਈ.ਐਮ.ਈ.ਆਰ.), ਚੰਡੀਗੜ੍ਹ ਅਤੇ ਡਾ. ਸਰਬਜਿੰਦਰ ਸਿੰਘ, ਡੀਨ, ਫੈਕਲਟੀ ਆਫ ਹਿਊਮੈਨਟੀਜ਼ ਐਂਡ ਰਿਲੀਜੀਅਸ ਸਟੱਡੀਜ਼, ਚੇਅਰਪਰਸਨ, ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਚੇਅਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸਵੇਰੇ 11 ਵਜੇ ਵਿਦਿਅਕ ਭਾਸ਼ਣ ਹੋਣਗੇ।
ਯੂਨੀਵਰਸਿਟੀ ਦੇ ਰਜਿਸਟਰਾਰ, ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ 22 ਨਵੰਬਰ ਨੂੰ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵਿਖੇ ਆਰੰਭ ਸ੍ਰੀ ਅਖੰਠ ਪਾਠ ਸਾਹਿਬ ਦਾ ਭੋਗ 24 ਨਵੰਬਰ ਨੂੰ ਸਵੇਰੇ 8.15 ਵਜੇ ਗੁਰਦੁਆਰਾ ਸਾਹਿਬ ਵਿਖੇ ਪਾਏ ਜਾਣਗੇ ਜਿਸ ਵਿਚ ਸ੍ਰੀ ਹਰਿਮੰਦਰ ਸਾਹਿਬ ਤੋਂ ਹਜੂਰੀ ਰਾਗੀ ਕੀਰਤਨ ਸਰਵਣ ਕਰਵਾਉਣਗੇ। ਇਸੇ ਦਿਨ ਸ਼ਾਮ ਨੂੰ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਜਾਣਗੇ ਜਿਸ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਰਾਗੀ ਜਥੇ ਹਾਜਰੀ ਭਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।