Home /amritsar /

ਅੰਮ੍ਰਿਤਸਰ : ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ,ਪਵਿੱਤਰ ਗੁਰਬਾਣੀ ਕੀਰਤਨ ਦਾ ਸਰਵਨ ਕੀਤਾ

ਅੰਮ੍ਰਿਤਸਰ : ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ,ਪਵਿੱਤਰ ਗੁਰਬਾਣੀ ਕੀਰਤਨ ਦਾ ਸਰਵਨ ਕੀਤਾ

X
ਝਾਰਖੰਡ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਝਾਰਖੰਡ ਤੋਂ ਮੁੱਖ ਮੰਤਰੀ ਹੇਮੰਤ ਸੋਰੇਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਹ ਆਪਣੀ ਧਰਮ ਪਤਨੀ ਕਲਪਨਾ ਸੋਰੇਨ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰਿਆਂ ਲਈ ਪਹੁੰਚੇ । ਇਸ ਮੌਕੇ ਉਨ੍ਹਾਂ ਗੁਰੂਘਰ ਵਿਖੇ ਮੱਥਾ ਟੇਕਿਆ ਅਤੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵੀ ਕੀਤੀ । 

ਹੋਰ ਪੜ੍ਹੋ ...
  • Last Updated :
  • Share this:

ਨਿਤਿਸ਼ ਸਭਰਵਾਲ, ਅੰਮ੍ਰਿਤਸਰ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੂਹਾਨੀਅਤ ਦਾ ਕੇਂਦਰ ਕਿਹਾ ਜਾਂਦਾ ਹੈ । ਇਸ ਪਵਿਤਰ ਗੁਰੂਘਰ ਵਿਖੇ ਰੋਜ਼ਾਨਾ ਹੀ ਹਜ਼ਾਰਾਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ ਅਤੇ ਸੰਗਤਾਂ ਆਪਣੇ ਪਰਿਵਾਰ ਲਈ ਸੁੱਖ ਸ਼ਾਂਤੀ ਅਤੇ ਤੰਦਰੁਸਤੀ ਲਈ ਵਾਹਿਗੁਰੂ ਅੱਗੇ ਮਨੋਕਾਮਨਾਵਾਂ ਕਰਦੀਆਂ ਹਨ ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਈ ਬਾਲੀਵੁੱਡ ਦੇ ਅਦਾਕਾਰ, ਕਈ ਰਾਜਨੀਤਕ ਚਿਹਰੇ ਅਤੇ ਪੰਜਾਬੀ ਅਦਾਕਾਰ ਵੀ ਨਤਮਸਤਕ ਹੋਣ ਪਹੁੰਚਦੇ ਹਨ । ਇਸ ਪਵਿਤਰ ਗੁਰੂਘਰ ਵਿਖੇ ਆ ਕੇ ਹਰ ਮਨੁੱਖ ਨੂੰ ਇਕ ਵੱਖਰੇ ਸਕੂਨ ਅਤੇ ਸ਼ਾਂਤੀ ਦਾ ਅਹਿਸਾਸ ਹੁੰਦਾ ਹੈ ਜੋ ਕਿ ਕੀਤੇ ਹੋਰ ਨਹੀਂ ।

ਉੱਥੇ ਹੀ ਝਾਰਖੰਡ ਤੋਂ ਮੁੱਖ ਮੰਤਰੀ ਹੇਮੰਤ ਸੋਰੇਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਹ ਆਪਣੀ ਧਰਮ ਪਤਨੀ ਕਲਪਨਾ ਸੋਰੇਨ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰਿਆਂ ਲਈ ਪਹੁੰਚੇ । ਇਸ ਮੌਕੇ ਉਨ੍ਹਾਂ ਗੁਰੂਘਰ ਵਿਖੇ ਮੱਥਾ ਟੇਕਿਆ ਅਤੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵੀ ਕੀਤੀ । ਪਰਿਕਰਮਾ ਕਰਨ ਦੇ ਉਪਰੰਤ, ਉਨ੍ਹਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਨ ਕੀਤਾ ।

ਇਸ ਦੌਰਾਨ ਉਨ੍ਹਾਂ ਗੁਰੂਘਰ ਵਿਖੇ ਲੰਗਰ ਵੀ ਛਕਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ । ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਅੰਮ੍ਰਿਤਸਰ ਦੌਰੇ ਦੇ ਦੌਰਾਨ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ । ਕੜੇ ਸੁਰੱਖਿਆ ਦੇ ਪ੍ਰਬੰਧਾਂ ਦੇ ਹੇਠ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਆਪਣੀ ਧਰਮ ਪਤਨੀ ਕਲਪਨਾ ਸੋਰੇਨ ਦੇ ਨਾਲ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੇ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਬਣੇ ਇਨਫਾਰਮੇਸ਼ਨ ਦਫ਼ਤਰ ਵਿਖੇ ਮੁੱਖ ਮੰਤਰੀ ਹੇਮੰਤ ਸੋਰੇਨ ਅਤੇ ਉਨ੍ਹਾਂ ਦੀ ਧਰਮ ਪਤਨੀ ਨੂੰ ਸਨਮਾਨਿਤ ਵੀ ਕੀਤਾ ਗਿਆ ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਕਿ ਮੈਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਿਆ ਹਾਂ ਅਤੇ ਅੰਮ੍ਰਿਤਸਰ ਆ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਨਾ ਹੋਵਾਂ ਇਹ ਕਦੇ ਹੋ ਨਹੀਂ ਸਕਦਾ । ਉਨ੍ਹਾਂ ਕਿਹਾ ਕਿ ਮੈਂ ਸ੍ਰੀ ਦਰਬਾਰ ਸਾਹਿਬ ਵਿਖੇ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਪਹੁੰਚਿਆ ਹਾਂ ਅਤੇ ਮੈਂ ਇਹੀ ਅਰਦਾਸ ਕਰਦਾ ਹਾਂ ਕਿ ਵਾਹਿਗੁਰੂ ਦੀ ਕਿਰਪਾ ਸਾਡੇ ਸਭ ਦੇ ਸਦਾ ਬਣੀ ਰਹੇ ।

Published by:Shiv Kumar
First published:

Tags: Golden Temple, Hemant Soren, Jharkhand, Punjab, Sri Darbar Sahib