Home /amritsar /

ਅੰਮ੍ਰਿਤਸਰ : ਵਿੱਤ ਮੰਤਰੀ ਹਰਪਾਲ ਚੀਮਾ ਨੇ ਗੁਰੂ ਨਗਰੀ 'ਚ ਮਨਾਇਆ ਗਣਤੰਤਰ ਦਿਵਸ

ਅੰਮ੍ਰਿਤਸਰ : ਵਿੱਤ ਮੰਤਰੀ ਹਰਪਾਲ ਚੀਮਾ ਨੇ ਗੁਰੂ ਨਗਰੀ 'ਚ ਮਨਾਇਆ ਗਣਤੰਤਰ ਦਿਵਸ

X
ਵਿੱਤ

ਵਿੱਤ ਮੰਤਰੀ ਹਰਪਾਲ ਚੀਮਾ ਨੇ ਗੁਰੂ ਨਗਰੀ 'ਚ ਮਨਾਇਆ ਗਣਤੰਤਰ ਦਿਵਸ

ਗਣਤੰਤਰ ਦਿਵਸ ਮੌਕੇ ਦਿੱਤੇ ਆਪਣੇ ਭਾਵੁਕ ਭਾਸ਼ਣ ਵਿਚ ਹਰਪਾਲ ਚੀਮਾ ਵਿੱਤ ਮੰਤਰੀ, ਪੰਜਾਬ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕਰਦੇ ਕਿਹਾ ਕਿ ਅੱਜ ਇੰਨਾ ਸੂਰਮਿਆਂ ਦੀ ਬਦੌਲਤ ਅਸੀਂ ਸਾਰੇ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ ਅਤੇ ਭਾਰਤ ਦੁਨੀਆਂ ਵਿਚ ਵੱਡਾ ਲੋਕਤੰਤਰ ਦੇਸ਼ ਬਣ ਸਕਿਆ ਹੈ ।

ਹੋਰ ਪੜ੍ਹੋ ...
  • Local18
  • Last Updated :
  • Share this:

ਨਿਤਿਸ਼ ਸਭਰਵਾਲ, ਅੰਮ੍ਰਿਤਸਰ

ਗਣਤੰਤਰ ਦਿਵਸ ਮੌਕੇ ਦਿੱਤੇ ਆਪਣੇ ਭਾਵੁਕ ਭਾਸ਼ਣ ਵਿਚ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ, ਪੰਜਾਬ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕਰਦੇ ਕਿਹਾ ਕਿ ਅੱਜ ਇੰਨਾ ਸੂਰਮਿਆਂ ਦੀ ਬਦੌਲਤ ਅਸੀਂ ਸਾਰੇ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ ਅਤੇ ਭਾਰਤ ਦੁਨੀਆਂ ਵਿਚ ਵੱਡਾ ਲੋਕਤੰਤਰ ਦੇਸ਼ ਬਣ ਸਕਿਆ ਹੈ ।

ਗੁਰੂ ਨਾਨਕ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਸੰਬੋਧਨ ਕਰਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਸਰਹੱਦਾਂ ਦੀ ਰਾਖੀ ਕਰਦੇ ਜਵਾਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਦੀ ਕਾਇਮੀ ਲਈ ਜਵਾਨਾਂ ਦੀ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਅੱਜ ਦੇ ਦਿਨ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿੱਚ ਵੱਡੀ ਜਮਹੂਰੀਅਤ ਬਣਨ ਦਾ ਮਾਣ ਪ੍ਰਾਪਤ ਹੋਇਆ।

ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਿਤ ਕਰਦੇ ਉਨਾਂ ਨੇ ਕਿਹਾ ਕਿ ਆਪਣੇ 10 ਮਹੀਨੇ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਅਨੇਕਾ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਜਿਨ੍ਹਾਂ ਵਿੱਚ ਪੁਰਾਣੀ ਪੈਨਸ਼ਨ ਦੀ ਬਹਾਲੀ, ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਸਰਕਾਰੀ ਨੌਕਰੀਆਂ ਵਿਚ ਭਰਤੀ, ਭ੍ਰਿਸ਼ਟਾਚਾਰ ਵਿਰੁੱਧ ਜੰਗ, ਸਕੂਲ ਆਫ ਐਮੀਨੈਂਨਸ, ਪੰਜਾਬੀ ਭਾਸ਼ਾ ਲਈ ਨਵੀਆਂ ਪਹਿਲਕਦਮੀਆਂ, ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ, ਬਿਜਲੀ ਬਿਲਾਂ ਦੀ ਮੁਆਫੀ, ਪੰਚਾਇਤਾਂ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣੇ, ਸਰਕਾਰੀ ਬੱਸ ਸੇਵਾਵਾਂ ਨੂੰ ਮੁੜ ਪੈਰਾਂ ਸਿਰ ਕਰਨਾ ਅਤੇ ਨਵੇਂ ਮੈਡੀਕਲ ਕਾਲਜਾਂ ਦੇ ਸਥਾਪਨਾ ਵਰਗੇ ਅਹਿਮ ਫੈਸਲੇ ਸ਼ਾਮਲ ਹਨ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੀ.ਐਸ.ਟੀ. ਮਾਲੀਏ ਵਿੱਚ 24.5 ਫੀਸਦੀ ਅਤੇ ਆਬਕਾਰੀ ਮਾਲੀਏ ਵਿੱਚ 34 ਫੀਸਦੀ ਦਾ ਰਿਕਾਰਡ ਵਾਧਾ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਲਈ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਜਾਰੀ ਹੈ, ਜੋ ਕਿ ਇਨਾਂ ਦੇ ਖਾਤਮੇ ਤੱਕ ਜਾਰੀ ਰਹੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਖੋਲ੍ਹੇ ਗਏ 100 ਅਜਿਹੇ ਕਲੀਨਿਕਾਂ ਵਿੱਚ 10 ਲੱਖ ਤੋਂ ਵੱਧ ਲੋਕ ਮੁਫ਼ਤ ਇਲਾਜ ਕਰਵਾ ਚੁਕੇ ਹਨ ਅਤੇ ਕੱਲ੍ਹ ਅੰਮ੍ਰਿਤਸਰ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸੂਬੇ ਵਿਚ 400 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤਾ ਗਿਆ ਹਰੇਕ ਵਾਅਦਾ ਪੂਰਾ ਕੀਤਾ ਜਾਵੇਗਾ।

Published by:Shiv Kumar
First published:

Tags: Amritsar, Harpal Singh Cheema, Punjab, Republic Day 2023