Home /amritsar /

Amritsar : ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

Amritsar : ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ 

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ 

ਅੰਮ੍ਰਿਤਸਰ ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ।ਦਸਮੇਸ਼ ਪਿਤਾ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

ਹੋਰ ਪੜ੍ਹੋ ...
  • Local18
  • Last Updated :
  • Share this:

ਨਿਤਿਸ਼ ਸਭਰਵਾਲ, ਅੰਮ੍ਰਿਤਸਰ

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਬੱਚਿਆਂ ਵੱਲੋਂ ਸੰਗਤੀ ਰੂਪ ਵਿੱਚ ਜਪੁਜੀ ਸਾਹਿਬ ਜੀ ਦੇ ਪਾਠ ਉਪਰੰਤ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ, ਕਵੀਸ਼ਰੀ, ਕਵਿਤਾ ਅਤੇ ਢਾਡੀ ਵਾਰਾਂ ਰਾਹੀਂ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਪਹੁੰਚੇ ਧਰਮ ਪ੍ਰਚਾਰ ਲਹਿਰ ਦੇ ਚੇਅਰਮੈਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਲਹਿਰ ਅੰਮ੍ਰਿਤਸਰ ਜੋਨ ਦੇ ਮੈਂਬਰ ਇੰਚਾਰਜ ਭਾਈ ਰਾਮ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਵਿਚਾਰ ਸਾਂਝੇ ਕਰਦਿਆਂ ਦਸਮੇਸ਼ ਪਿਤਾ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਹਿਬਜ਼ਾਦਿਆਂ ਅਤੇ ਪਿਆਰੇ ਸਿੱਖਾਂ ਦੀ ਸ਼ਹਾਦਤ ਹੱਕ, ਸੱਚ ਤੇ ਧਰਮ ਦੀ ਰਖਵਾਲੀ ਲਈ ਉੱਘੜਵੀਂ ਮਿਸਾਲ ਹੈ। ਉਨ੍ਹਾਂ ਬੱਚਿਆਂ ਨੂੰ ਕੌਮ ਦਾ ਭਵਿੱਖ ਦੱਸਦਿਆਂ ਸਿੱਖ ਵਿਰਸੇ, ਇਤਿਹਾਸ ਅਤੇ ਪ੍ਰੰਪਰਾਵਾਂ ਨਾਲ ਜੁੜਨ ਲਈ ਕਿਹਾ।

ਇਸ ਤੋਂ ਪਹਿਲਾਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਜਲੀਤ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਨ ਕਰਵਾਇਆ।

Published by:Shiv Kumar
First published:

Tags: Amritsar, Ceremony, Char sahibzade, Martyrdom, Punjab