Home /amritsar /

ਅੰਮ੍ਰਿਤਸਰ : ਪਹੂਵਿੰਡ ਲਈ ਰਵਾਨਾ ਹੋਇਆ ਨਗਰ ਕੀਰਤਨ,ਲੱਖਾਂ 'ਚ ਪਹੁੰਚੀਆਂ ਸੰਗਤਾਂ

ਅੰਮ੍ਰਿਤਸਰ : ਪਹੂਵਿੰਡ ਲਈ ਰਵਾਨਾ ਹੋਇਆ ਨਗਰ ਕੀਰਤਨ,ਲੱਖਾਂ 'ਚ ਪਹੁੰਚੀਆਂ ਸੰਗਤਾਂ

X
ਪਹੂਵਿੰਡ

ਪਹੂਵਿੰਡ ਲਈ ਰਵਾਨਾ ਹੋਇਆ ਨਗਰ ਕੀਰਤਨ,ਲੱਖਾਂ 'ਚ ਪਹੁੰਚੀਆਂ ਸੰਗਤਾਂ

Amritsar : ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ 341ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਆਰੰਭ ਹੋਇਆ । ਹਰ ਸਾਲ ਦੀ ਤਰ੍ਹਾਂ ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਆਰੰਭ ਹੋ ਕੇ ਬਾਬਾ ਦੀਪ ਸਿੰਘ ਜੀ ਸ਼ਹੀਦ ਜੀ ਦੇ ਜਨਮ ਅਸਥਾਨ ਪਹੂਵਿੰਡ ਵਿਖੇ ਜਾ ਕੇ ਸਮਾਪਤ ਹੋਇਆ ।

ਹੋਰ ਪੜ੍ਹੋ ...
  • Local18
  • Last Updated :
  • Share this:

ਨਿਤਿਸ਼ ਸਭਰਵਾਲ, ਅੰਮ੍ਰਿਤਸਰ

ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ 341ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਆਰੰਭ ਹੋਇਆ । ਹਰ ਸਾਲ ਦੀ ਤਰ੍ਹਾਂ ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਆਰੰਭ ਹੋ ਕੇ ਬਾਬਾ ਦੀਪ ਸਿੰਘ ਜੀ ਸ਼ਹੀਦ ਜੀ ਦੇ ਜਨਮ ਅਸਥਾਨ ਪਹੂਵਿੰਡ ਵਿਖੇ ਜਾ ਕੇ ਸਮਾਪਤ ਹੋਇਆ ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਵਿਸ਼ਾਲ ਨਗਰ ਕੀਰਤਨ ਚਾਟੀਵਿੰਡ ਚੌਂਕ ਤੋਂ ਹੁੰਦਾ ਹੋਇਆ ਪਿੰਡ ਪਹੂਵਿੰਡ ਸਾਹਿਬ ਲਈ ਰਵਾਨਾ ਹੋਇਆ । ਇਸ ਮੌਕੇ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ ਅਤੇ ਬਾਬਾ ਦੀਪ ਸਿੰਘ ਜੀ ਤੋਂ ਆਪਣੀਆਂ ਮਨੋਕਾਮਨਾਵਾਂ ਕੀਤੀਆਂ ।

ਗੱਲਬਾਤ ਕਰਦਿਆਂ ਬਾਬਾ ਕਸ਼ਮੀਰ ਸਿੰਘ, ਭੂਰੀ ਵਾਲਿਆਂ ਨੇ ਕਿਹਾ ਕਿ ਇਹ ਵਿਸ਼ਾਲ ਨਗਰ ਕੀਰਤਨ ਬਾਬਾ ਦੀਪ ਸਿੰਘ ਜੀ ਦੇ 341ਵੇਂ ਜਨਮ ਦਿਹਾੜੇ ਨੂੰ ਸਮਰਪਿਤ ਹੈ, ਜਿਸ ਵਿੱਚ ਸੰਗਤਾਂ ਬੜੇ ਹੀ ਉਤਸ਼ਾਹ ਨਾਲ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਪਹੁੰਚੀਆਂ ਹਨ ।

ਗੱਲਬਾਤ ਕਰਦਿਆਂ ਸ਼ਰਧਾਲੂਆਂ ਨੇ ਕਿਹਾ ਕਿ ਅਸੀਂ ਆਪਣੇ ਆਪ ਨੂੰ ਖੁਸ਼ਨਸੀਬ ਸਮਝਦੇ ਹਾਂ ਕਿ ਅਸੀਂ ਬਾਬਾ ਦੀਪ ਸਿੰਘ ਜੀ ਦੇ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਿਰਕਤ ਕਰਨ ਪਹੁੰਚੇ ਹਾਂ ਅਤੇ ਇਸ ਦੌਰਾਨ ਸੰਗਤਾਂ ਦੇ ਵੱਲੋਂ ਲੰਗਰ ਆਦਿ ਵੀ ਲਗਾਏ ਗਏ ।

Published by:Shiv Kumar
First published:

Tags: Amritsar, Baba Deep singh, Nagar kirtan, Punjab