ਨਿਤਿਸ਼ ਸਭਰਵਾਲ, ਅੰਮ੍ਰਿਤਸਰ
26 ਜਨਵਰੀ ਦਾ ਦਿਹਾੜਾ ਸਮੁੱਚੇ ਭਾਰਤ ਵਿੱਚ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ । ਇਸ ਦਿਨ 26 ਜਨਵਰੀ,1950 ਨੂੰ ਸਾਡੇ ਭਾਰਤ ਦਾ ਸੰਵਿਧਾਨ ਹੋਂਦ ਵਿੱਚ ਆਇਆ ਸੀ । ਇਸ ਦਿਨ ਦੇਸ਼ ਵਿੱਚ ਵੱਖ ਵੱਖ ਸਥਾਨਾਂ 'ਤੇ ਕੌਮੀ ਝੰਡਾ ਲਹਿਰਾਇਆ ਜਾਂਦਾ ਹੈ । ਪਰ ਉੱਥੇ ਹੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਤਿਆਰੀਆਂ ਕੀਤੀਆਂ ਜਾਂਦੀਆਂ ਹਨ ।
ਗੁਰੂ ਨਗਰੀ ਅੰਮ੍ਰਿਤਸਰ ਵਿੱਚ ਵੀ ਵੱਖ ਵੱਖ ਸਥਾਨਾਂ 'ਤੇ ਕੌਮੀ ਝੰਡਾ ਲਹਿਰਾਇਆ ਜਾਵੇਗਾ ਅਤੇ ਪ੍ਰਸ਼ਾਸਨ ਦੇ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਨਾਕੇ ਵੀ ਵਧਾਏ ਗਏ ਹਨ। ਗੱਲਬਾਤ ਕਰਦਿਆਂ DCP ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ 26 ਜਨਵਰੀ ਦੇ ਮੱਦੇਨਜ਼ਰ ਸ਼ਹਿਰ 'ਚ ਆਉਣ-ਜਾਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ । ਇਥੋਂ ਤੱਕ ਕਿ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ ਸਮੇਤ ਵੱਖ ਵੱਖ ਸਥਾਨਾਂ 'ਤੇ ਸਰਚ ਅਭਿਆਨ ਵੀ ਚਲਾਇਆ ਜਾ ਰਿਹਾ ਹੈ । ਸ਼ਹਿਰ ਵਾਸੀਆਂ ਨੂੰ ਸੰਦੇਸ਼ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਸਤਰਕ ਰਹਿਣ ਚਾਹੀਦਾ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Punjab, Republic Day