ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਨੇ ਕੀਰਤਨ ਕੀਤਾ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।
ਉਨ੍ਹਾਂ ਕਿਹਾ ਕਿ ਦਿੱਲੀ, ਕਾਨਪੁਰ ਅਤੇ ਬੋਕਾਰੋ ਆਦਿ ਥਾਵਾਂ ’ਤੇ ਨਵੰਬਰ 1984 ’ਚ ਹਕੂਮਤੀ ਸ਼ਹਿ ਹੇਠ ਕੀਤੇ ਗਏ। ਸਿੱਖ ਕਤਲੇਆਮ ਦੇ ਜ਼ਖ਼ਮ 38 ਸਾਲ ਬੀਤਣ ਬਾਅਦ ਵੀ ਨਹੀਂ ਭਰੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਕੌਮ ਨੂੰ ਇੰਨੇ ਲੰਮੇ ਸਮੇਂ ਮਗਰੋਂ ਵੀ ਇਨਸਾਫ਼ ਨਹੀਂ ਮਿਲਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।