Home /amritsar /

15 ਅਗਸਤ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਵਿਖੇ ਚਲਾਇਆ ਗਿਆ ਸਰਚ ਅਭਿਆਨ

15 ਅਗਸਤ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਵਿਖੇ ਚਲਾਇਆ ਗਿਆ ਸਰਚ ਅਭਿਆਨ

15

15 ਅਗਸਤ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਵਿਖੇ ਚਲਾਇਆ ਗਿਆ ਸਰਚ ਅਭਿਆਨ  

ਜਿੱਥੇ ਪੂਰੇ ਦੇਸ਼ ਵਿੱਚ ਆਜ਼ਾਦੀ ਦਾ 75 ਵਾਂ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ, ਉਥੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਨਾਕੇਬੰਦੀਆਂ ਕਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ । ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਭੀੜ ਭਾੜ ਵਾਲੇ ਇਲਾਕਿਆਂ ਵਿੱਚ ਵੀ ਸਰਚ ਅਭਿਆਨ ਚਲਾ ਕੇ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ । 

ਹੋਰ ਪੜ੍ਹੋ ...
 • Share this:
  ਨਿਤਿਸ਼ ਸਭਰਵਾਲ,

  ਅੰਮ੍ਰਿਤਸਰ: ਜਿੱਥੇ ਪੂਰੇ ਦੇਸ਼ ਵਿੱਚ ਆਜ਼ਾਦੀ ਦਾ 75 ਵਾਂ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ, ਉਥੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਨਾਕੇਬੰਦੀਆਂ ਕਰ ਚੈਕਿੰਗ ਕੀਤੀਆਂ ਜਾ ਰਹੀਆਂ ਹਨ। ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਭੀੜ ਭਾੜ ਵਾਲੇ ਇਲਾਕਿਆਂ ਵਿੱਚ ਵੀ ਸਰਚ ਅਭਿਆਨ ਚਲਾ ਕੇ ਚੈਕਿੰਗ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਰੇਲਵੇ ਪੁਲਿਸ ਵੱਲੋਂ ਸਰਚ ਅਭਿਆਨ  ਚਲਾਇਆ ਗਿਆ ਅਤੇ ਰੇਲਵੇ ਸਟੇਸ਼ਨ ਦੇ ਅੰਦਰ ਸ਼ੱਕੀ ਵਾਹਨਾਂ ਅਤੇ ਲੋਕਾਂ ਦੀ ਚੈਕਿੰਗ ਕੀਤੀ ਗਈ।

  ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਧਰਮਿੰਦਰ ਕਲਿਆਣ ਨੇ ਕਿਹਾ ਕਿ 15 ਅਗਸਤ ਨਜ਼ਦੀਕ ਆਉਣ ਕਰਕੇ ਰੇਲਵੇ ਸਟੇਸ਼ਨ ਵਿਖੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਰੇਲਵੇ ਸਟੇਸ਼ਨ ਇੱਕ ਸੌਫਟ ਟਾਰਗੈੱਟ ਹੋਣ ਕਾਰਨ, ਇੱਥੇ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ ਇਸ ਦੇ ਲਈ ਪੁੁਲਿਸ ਫੋਰਸ ਵੀ ਵਧਾਈ ਗਈ ਹੈ ਅਤੇ ਹਰ ਸ਼ੱਕੀ ਵਿਅਕਤੀ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।
  Published by:Drishti Gupta
  First published:

  Tags: Amritsar, Punjab

  ਅਗਲੀ ਖਬਰ