Home /amritsar /

ਜ਼ਿਲ੍ਹਾ ਕਾਂਗਰਸ ਦਫ਼ਤਰ ਦਿਹਾਤੀ ਵਿਖੇ ਧੂਮ ਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ

ਜ਼ਿਲ੍ਹਾ ਕਾਂਗਰਸ ਦਫ਼ਤਰ ਦਿਹਾਤੀ ਵਿਖੇ ਧੂਮ ਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ

ਜ਼ਿਲ੍ਹਾ

ਜ਼ਿਲ੍ਹਾ ਕਾਂਗਰਸ ਦਫ਼ਤਰ ਦਿਹਾਤੀ ਵਿਖੇ ਮਨਾਇਆ ਗਿਆ ਆਜ਼ਾਦੀ ਦਿਵਸ

75th independance day in Amrtisar: ਅੰਮ੍ਰਿਤਸਰ ਕਾਂਗਰਸ (Congress) ਜ਼ਿਲ੍ਹਾ ਕਮੇਟੀ ਦਿਹਾਤੀ ਦਫ਼ਤਰ ਵਿਖੇ ਕਾਂਗਰਸੀ ਨੇਤਾਵਾਂ ਅਤੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਵੱਲੋਂ ਦੇਸ਼ ਦਾ ਤਿਰੰਗਾ ਲਹਿਰਾ ਕੇ ਇਸ ਆਜ਼ਾਦੀ ਦਿਹਾੜੇ ਨੂੰ ਮਨਾਇਆ ਗਿਆ।

 • Share this:
  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: 75th independance day in Amrtisar: ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਜਿਥੇ ਪੂਰੇ ਦੇਸ਼ ਵਿੱਚ ਆਜ਼ਾਦੀ ਦਾ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਹਰ ਇੱਕ ਰਾਜਨੀਤਕ ਪਾਰਟੀ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਇਸ ਆਜ਼ਾਦੀ ਦੇ ਦਿਹਾੜੇ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦੇ ਚੱਲਦੇ ਅੰਮ੍ਰਿਤਸਰ ਕਾਂਗਰਸ (Congress) ਜ਼ਿਲ੍ਹਾ ਕਮੇਟੀ ਦਿਹਾਤੀ ਦਫ਼ਤਰ ਵਿਖੇ ਕਾਂਗਰਸੀ ਨੇਤਾਵਾਂ ਅਤੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਵੱਲੋਂ ਦੇਸ਼ ਦਾ ਤਿਰੰਗਾ ਲਹਿਰਾ ਕੇ ਇਸ ਆਜ਼ਾਦੀ ਦਿਹਾੜੇ ਨੂੰ ਮਨਾਇਆ ਗਿਆ।

  ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਉਹ ਤਹਿ ਦਿਲੋਂ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿਇਸ ਮੌਕੇ ਦੇਸ਼ ਦਾ ਤਿਰੰਗਾ ਲਹਿਰਾ ਕੇ ਆਜ਼ਾਦੀ ਘੁਲਾਟੀਆਂ ਨੂੰ ਵੀ ਯਾਦ ਕੀਤਾ ਗਿਆ, ਜਿਨ੍ਹਾਂ ਕਰਕੇ ਦੇਸ਼ ਨੂੰ ਆਜ਼ਾਦੀ ਮਿਲੀ ਅਤੇ ਸਿੱਖ ਜਥੇਬੰਦੀਆਂ ਵੱਲੋਂ ਖਾਲਸਾਈ ਮਾਰਚ ਕੀਤੇ ਜਾਣ 'ਤੇ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਪੂਰੇ ਦੇਸ਼ ਦਾ ਇੱਕ ਹੀ ਨੈਸ਼ਨਲ ਫਲੈਗ ਹੈ। ਹਰ ਇੱਕ ਵਿਅਕਤੀ ਦੀ ਆਪੋ ਆਪਣੀ ਸੋਚ ਹੈ ਲੇਕਿਨ ਤਿਰੰਗੇ ਦਾ ਸਨਮਾਨ ਸਭ ਤੋਂ ਉੱਪਰ ਹੈ।
  Published by:Krishan Sharma
  First published:

  Tags: Amritsar, Independance day 2022, Punjab Congress

  ਅਗਲੀ ਖਬਰ