Home /amritsar /

ਕ੍ਰਿਕਟਰ ਅਰਸ਼ਦੀਪ ਸਿੰਘ ਦੇ ਹੱਕ 'ਚ ਨਿੱਤਰੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ 

ਕ੍ਰਿਕਟਰ ਅਰਸ਼ਦੀਪ ਸਿੰਘ ਦੇ ਹੱਕ 'ਚ ਨਿੱਤਰੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ 

ਕ੍ਰਿਕਟਰ

ਕ੍ਰਿਕਟਰ ਅਰਸ਼ਦੀਪ ਸਿੰਘ ਦੇ ਹੱਕ 'ਚ ਨਿੱਤਰੇ ਜੱਥੇਦਾਰ 

ਬੀਤੇ ਦਿਨੀਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚ ਪਾਕਿਸਤਾਨ ਨੇ 5 ਵਿਕਟਾਂ ਨਾਲ ਜਿੱਤ ਲਿਆ ਅਤੇ ਮੈਚ ਹਾਰਨ ਮਗਰੋਂ ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਦਾ ਟਵਿਟਰ ’ਤੇ ਵਿਰੋਧ ਹੁੰਦਾ ਨਜ਼ਰ ਆ ਰਿਹਾ ਹੈ।

 • Share this:

  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: ਬੀਤੇ ਦਿਨੀਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚ ਪਾਕਿਸਤਾਨ ਨੇ 5 ਵਿਕਟਾਂ ਨਾਲ ਜਿੱਤ ਲਿਆ ਅਤੇ ਮੈਚ ਹਾਰਨ ਮਗਰੋਂ ਭਾਰਤੀ ਕ੍ਰਿਕਟਰ ਅਰਸ਼ਦੀਪ ਸਿੰਘ ਦਾ ਟਵਿਟਰ ’ਤੇ ਵਿਰੋਧ ਹੁੰਦਾ ਨਜ਼ਰ ਆ ਰਿਹਾ ਹੈ।

  ਕੁੱਝ ਲੋਕ ਤਾਂ ਅਰਸ਼ਦੀਪ ਸਿੰਘ ਨੂੰ ਖ਼ਾਲਿਸਤਾਨੀ ਵੀ ਦੱਸ ਰਹੇ ਹਨ। ਉੱਥੇ ਬਹੁਤ ਸਾਰੇ ਲੋਕ ਅਰਸ਼ਦੀਪ ਦਾ ਸਮਰਥਨ ਕਰ ਰਹੇ ਹਨ ਅਤੇ ਉਸ ਵੱਲੋਂ ਕਰਵਾਏ ਆਖਰੀ ਓਵਰ ਦਾ ਵੀ ਜ਼ਿਕਰ ਕਰ ਰਹੇ ਹਨ। ਭਾਰਤ ਵਿੱਚ ਵੀ ਬਹੁਤ ਸਾਰੇ ਲੋਕਾਂ ਵੱਲੋਂ ਸੋਸ਼ਲ ਮੀਡੀਆ ਉੱਪਰ ਅਰਸ਼ਦੀਪ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।

  ਜਿਸ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਭਾਰਤੀ ਕ੍ਰਿਕਟਰ ਅਰਸ਼ਦੀਪ ਦੇ ਹੱਕ ਵਿਚ ਨਿੱਤਰਦੇ ਹੋਏ ਨਜ਼ਰ ਆਏ।

  ਉਨ੍ਹਾਂ ਕਿਹਾ ਕਿ ਹਾਰਾਂ ਜਿੱਤਾਂ ਬਣੀਆਂ ਹੋਈਆਂ ਹਨ। ਅਰਸ਼ਦੀਪ ਵਧੀਆ ਖਿਡਾਰੀ ਹੈ ਅਤੇ ਉਸ ਵੱਲੋਂ ਵਧੀਆ ਕ੍ਰਿਕਟ ਖੇਡਿਆ ਜਾ ਰਿਹਾ ਸੀ। ਇੱਕ ਕੈਚ ਛੁੱਟਣ ਦੇ ਨਾਲ ਉਸ ਨੂੰ ਖ਼ਾਲਿਸਤਾਨੀ ਕਹਿਣਾ, ਇਹ ਘਟੀਆ ਮਾਨਸਿਕਤਾ ਦੀ ਨਿਸ਼ਾਨੀ ਹੈ ਅਤੇ ਅਜਿਹੇ ਲੋਕਾਂ ਉਤੇ ਭਾਰਤ ਸਰਕਾਰ ਨੂੰ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ ।

  ਇਸ ਦੇ ਨਾਲ ਹੀ ਉਨ੍ਹਾਂ ਨੇ ਖਿਡਾਰੀ ਅਰਸ਼ਦੀਪ ਨੂੰ ਵੀ ਭਰੋਸਾ ਦਿੱਤਾ ਕਿ ਉਹ ਮਨ ਲਾ ਕੇ ਖੇਡਣ, ਵਾਹਿਗੁਰੂ ਦਾ ਆਸ਼ੀਰਵਾਦ ਵੀ ਉਹਨਾਂ ਦੇ ਨਾਲ ਹੈ ।

  First published:

  Tags: Akal takht, Arshdeep Singh