Home /amritsar /

Amritsar: ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਪੂਰਾ ਹਫ਼ਤਾ ਖੁੱਲ੍ਹੇ ਸੇਵਾ ਕੇਂਦਰ: DC

Amritsar: ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਪੂਰਾ ਹਫ਼ਤਾ ਖੁੱਲ੍ਹੇ ਸੇਵਾ ਕੇਂਦਰ: DC

ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਪੂਰਾ ਹਫ਼ਤਾ ਖੁੱਲ੍ਹੇ ਸੇਵਾ ਕੇਂਦਰ :ਡੀ.ਸੀ

ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਪੂਰਾ ਹਫ਼ਤਾ ਖੁੱਲ੍ਹੇ ਸੇਵਾ ਕੇਂਦਰ :ਡੀ.ਸੀ

ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਇਸ ਸਮੇਂ 41 ਸੇਵਾ ਕੇਂਦਰ ਕੰਮ ਕਰ ਰਹੇ ਹਨ। ਜਿਨਾਂ ਰਾਹੀਂ 30 ਦੇ ਕਰੀਬ ਮਹਿਕਮੇ ਦੀਆਂ ਕੁੱਲ੍ਹ 425 ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਜਿਨਾਂ ਵਿੱਚ ਤਕਨੀਕੀ ਸਿੱਖਿਆ ਬੋਰਡ ਅਤੇ ਪੰਜਾਬ ਤਕਨੀਕੀ ਯੂਨੀਵਰਸਿਟੀ ਨਾਲ ਸਬੰਧਤ 20 ਸੇਵਾਵਾਂ ਦਾ ਲਾਭ ਸੇਵਾ ਕੇਂਦਰ ਦੇ ਰਹੇ ਹਨ।

ਹੋਰ ਪੜ੍ਹੋ ...
 • Share this:
  ਨਿਤਿਸ਼ ਸਭਰਵਾਲ,

  ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਇਸ ਸਮੇਂ 41 ਸੇਵਾ ਕੇਂਦਰ ਕੰਮ ਕਰ ਰਹੇ ਹਨ। ਜਿਨਾਂ ਰਾਹੀਂ 30 ਦੇ ਕਰੀਬ ਮਹਿਕਮੇ ਦੀਆਂ ਕੁੱਲ੍ਹ 425 ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਜਿਨਾਂ ਵਿੱਚ ਤਕਨੀਕੀ ਸਿੱਖਿਆ ਬੋਰਡ ਅਤੇ ਪੰਜਾਬ ਤਕਨੀਕੀ ਯੂਨੀਵਰਸਿਟੀ ਨਾਲ ਸਬੰਧਤ 20 ਸੇਵਾਵਾਂ ਦਾ ਲਾਭ ਸੇਵਾ ਕੇਂਦਰ ਦੇ ਰਹੇ ਹਨ।

  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪੰਜਾਬ ਤਕਨੀਕੀ ਯੂਨੀਵਰਸਿਟੀ ਅਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਤਹਿਤ ਸਿੱਖਿਆ ਨਾਲ ਜੁੜੇ ਵਿਦਿਆਰਥੀ ਆਪਣੇ ਨੇੜਲੇ ਸੇਵਾ ਕੇਂਦਰ ਰਾਹੀਂ ਮਾਰਕਸ਼ੀਟ, ਬੋਨਾਫਾਈਡ, ਡਿਗਰੀ ਦੀ ਤਸਦੀਕ ਆਦਿ ਕਰਵਾ ਸਕਦੇ ਹਨ।

  ਇਸ ਤੋਂ ਇਲਾਵਾ ਵਿਦਿਆਰਥੀ ਬੈਕਲਾਗ ਸਰਟੀਫਿਕੇਟ , ਟਰਾਂਸਕ੍ਰਿਪਟ ਅਤੇ ਡਿਟੇਲ ਸਰਟੀਫਿਕੇਟ, ਡੁਪਲੀਕੇਟ ਸਰਟੀਫਿਕੇਟ, ਰੀਵੈਲੁਏਸ਼ਨ, ਵਿਦਿਅਕ ਸਰਟੀਫਿਕੇਟਾਂ ਦਾ ਤਸਦੀਕ ਕਰਨਾ ਸ਼ਾਮਲ ਹੈ । 78 ਖੇਤੀਬਾੜੀ, 50 ਮੈਡੀਕਲ ਕੌਂਸਲ ਦੀਆਂ ਸੇਵਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ।

  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਪ੍ਰੈਲ 2022 ਤੋਂ ਲੈ ਕੇ ਜੁਲਾਈ 2022 ਤੱਕ ਕੁਲ ਚਾਰ ਮਹੀਨਿਆਂ ਵਿੱਚ 3 ਲੱਖ 65 ਹਜ਼ਾਰ ਤੋਂ ਵੱਧ ਅਰਜੀਆਂ ਸੇਵਾਵਾਂ ਲਈ ਪ੍ਰਾਪਤ ਹੋਈਆਂ ਹਨ। ਉਨਾਂ ਦੱਸਿਆ ਕਿ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਹੀ ਕੰਮ ਕਰਦੇ ਹਨ ਅਤੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 8:00 ਵਜੇ ਤੋਂ ਸ਼ਾਮ 6:00 ਵਜੇ ਤੱਕ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਲੋਕਾਂ ਦੀ ਸਹੂਲਤ ਲਈ ਖੁੱਲ੍ਹੇ ਹਨ।

  ਉਨਾਂ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਸੇਵਾਵਾਂ ਲਈ ਫਾਰਮ ਭਰਨੇ ਕੋਰੀਅਰ ਸਰਵਿਸ ਕਲਰ ਪ੍ਰਿੰਟਿੰਗ ਅਤੇ ਲੈਮੀਨੇਸ਼ਨ ਵਰਗੀਆਂ ਸਹੂਲਤਾਂ ਵੀ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਰੱਖ ਰਖਾਵ ਲਈ ਜਿੰਮੇਵਾਰ ਸਰਵਿਸ ਓਪਰੇਟਰ ਦੀ ਵਿਭਾਗੀ ਹਦਾਇਤਾਂ ਅਤੇ ਜ਼ਿਲ੍ਹਾ ਪੱਧਰੀ ਦੀਆਂ ਟੀਮਾਂ ਵਲੋਂ ਸਮੇਂ ਸਮੇਂ 'ਤੇ ਚੈਕਿੰਗ ਵੀ ਕੀਤੀ ਜਾਂਦੀ ਹੈ ਅਤੇ ਸਬ ਡਵੀਜਨ ਪੱਧਰ 'ਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰਖਦਿਆਂ ਸਮੂਹ ਐਸ.ਡੀ.ਐਮ. ਨੂੰ ਵੀ ਆਪਣੇ ਪੱਧਰ ਤੇ ਚੈਕਿੰਗ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਪ੍ਰਾਪਤ ਕਰਨ ਅਤੇ ਕਿਸੇ ਕਿਸਮ ਦੀ ਵੀ ਸ਼ਿਕਾਇਤ ਸਬੰਧੀ ਉਨ੍ਹ ਰਾਬਤਾ ਕੀਤਾ ਜਾਵੇ।
  Published by:rupinderkaursab
  First published:

  Tags: Amritsar, Punjab

  ਅਗਲੀ ਖਬਰ