Home /amritsar /

ਖ਼ਾਲਸਾ ਕਾਲਜ ਇੰਜੀਨੀਅਰਿੰਗ ਨੇ ‘ਨੀਲੇ ਅਸਮਾਨ ਲਈ ਸਾਫ਼ ਹਵਾ’ ਮੁੱਦੇ ’ਤੇ ਮਨਾਇਆ ਅੰਤਰਰਾਸ਼ਟਰੀ ਦਿਵਸ

ਖ਼ਾਲਸਾ ਕਾਲਜ ਇੰਜੀਨੀਅਰਿੰਗ ਨੇ ‘ਨੀਲੇ ਅਸਮਾਨ ਲਈ ਸਾਫ਼ ਹਵਾ’ ਮੁੱਦੇ ’ਤੇ ਮਨਾਇਆ ਅੰਤਰਰਾਸ਼ਟਰੀ ਦਿਵਸ

ਖ਼ਾਲਸਾ ਕਾਲਜ ਇੰਜੀਨੀਅਰਿੰਗ ਨੇ ‘ਨੀਲੇ ਅਸਮਾਨ ਲਈ ਸਾਫ਼ ਹਵਾ’ ਮੁੱਦੇ ’ਤੇ ਦਿਵਸ ਮਨਾਇਆ

ਖ਼ਾਲਸਾ ਕਾਲਜ ਇੰਜੀਨੀਅਰਿੰਗ ਨੇ ‘ਨੀਲੇ ਅਸਮਾਨ ਲਈ ਸਾਫ਼ ਹਵਾ’ ਮੁੱਦੇ ’ਤੇ ਦਿਵਸ ਮਨਾਇਆ

ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਨਗਰ ਨਿਗਮ ਦੁਆਰਾ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ‘ਨੀਲੇ ਅਸਮਾਨ ਲਈ ਸਾਫ਼ ਹਵਾ’ ਦੇ ਅੰਤਰਰਾਸ਼ਟਰੀ ਦਿਵਸ ’ਚ ਉਤਸ਼ਾਹ ਨਾਲ ਭਾਗ ਲਿਆ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਸਹਿਯੋਗ ਨਾਲ ਉਲੀਕੇ ਸੈਮੀਨਾਰ ’ਚ ਵੱਖ-ਵੱਖ ਪਤਵੰਤਿਆਂ ਨੇ ਆਪਣੇ ਵਿਚਾਰ

ਹੋਰ ਪੜ੍ਹੋ ...
 • Share this:

  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਨਗਰ ਨਿਗਮ ਦੁਆਰਾ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ‘ਨੀਲੇ ਅਸਮਾਨ ਲਈ ਸਾਫ਼ ਹਵਾ’ ਦੇ ਅੰਤਰਰਾਸ਼ਟਰੀ ਦਿਵਸ ’ਚ ਉਤਸ਼ਾਹ ਨਾਲ ਭਾਗ ਲਿਆ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਸਹਿਯੋਗ ਨਾਲ ਉਲੀਕੇ ਸੈਮੀਨਾਰ ’ਚ ਵੱਖ-ਵੱਖ ਪਤਵੰਤਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਬੋਟੈਨੀਕਲ ਐਂਡ ਇਨਵਾਇਰਮੈਂਟਲ ਸਾਇੰਸ ਵਿਭਾਗ ਤੋਂ ਪ੍ਰੋਫ਼ੈਸਰ ਇਨ ਇਨਵਾਇਰਮੈਂਟਲ ਸਟੱਡੀਜ਼ ਡਾ. ਰਜਿੰਦਰ ਕੌਰ ਨੇ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਹਵਾ ਪ੍ਰਦੂਸ਼ਣ ਦੇ ਕਾਰਨਾਂ ਅਤੇ ਪ੍ਰਭਾਵਾਂ ਬਾਰੇ ਗੱਲ ਕੀਤੀ।

  ਪ੍ਰੋਗਰਾਮ ਮੌਕੇ ਕਾਲਜ ਵਿਦਿਆਰਥੀਆਂ ਨੂੰ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ ਅਤੇ ਹਵਾ ਪ੍ਰਦੂਸ਼ਣ ਬਾਰੇ ਆਪਣੀਆਂ ਚਿੰਤਾਵਾਂ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਡਾ. ਮੰਜੂ ਬਾਲਾ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸਿਹਤਮੰਦ ਵਾਤਾਵਰਨ ਪ੍ਰਤੀ ਜਾਗਰੂਕਤਾ ਲਈ ਅਜਿਹੇ ਸਮਾਗਮਾਂ ’ਚ ਸਰਗਰਮ ਭਾਗੀਦਾਰੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

  ਡਾ. ਮੰਜੂ ਬਾਲਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ’ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨ ਦਾ ਮਕਸਦ ਉਨ੍ਹਾਂ ਨੂੰ ਵਿਸ਼ਵ ਪੱਧਰੀ ਸਮੱਸਿਆ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਵਾਤਾਵਰਣ ’ਚ ਵੱਧ ਰਹੇ ਕਾਰਬਨ ਨਾਲ ਹਰੇਕ ਵਿਅਕਤੀ ਮੁਸ਼ਕਿਲ ’ਚ ਹੈ। ਏਅਰ ਕੁਆਲਿਟੀ ਇੰਡੈਕਸ ਦਿਨੋਂ-ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਇਸ ਨੂੰ ਠੱਲ੍ਹ ਪਾਉਣ ਦਾ ਵਧੀਆ ਹੱਲ ਵਿਦਿਆਰਥੀ ਫੋਰਸ ਬਣਾ ਕੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਸਮਾਗਮ ’ਚ ਐਨ. ਐਸ. ਐਸ. ਕੋਆਰਡੀਨੇਟਰ ਇੰਜ. ਜਸਜੀਵਨ ਸਿੰਘ ਅਤੇ ਈਕੋ-ਸਿੱਖ ਕਲੱਬ ਦੀ ਕੋਆਰਡੀਨੇਟਰ ਸ੍ਰੀਮਤੀ ਦੀਪਾਲੀ ਪ੍ਰਜਾਪਤ ਵਿਦਿਆਰਥੀਆਂ ਦੇ ਨਾਲ ਸਨ। ਇਸ ਮੌਕੇ ਐਨ. ਐਸ. ਐਸ. ਵਲੰਟੀਅਰਾਂ ਨੇ ਵਿਸ਼ੇ ’ਤੇ ਆਪਣੇ ਵਿਚਾਰ ਰੱਖੇ, ਜਿਨ੍ਹਾਂ ਨੂੰ ਨਗਰ ਨਿਗਮ ਵੱਲੋਂ ਭਾਗੀਦਾਰੀ ਦੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

  Published by:Drishti Gupta
  First published:

  Tags: Air, Amritsar, Punjab