Home /amritsar /

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 12ਵੀਂ ਦਾ ਨਤੀਜ਼ਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 12ਵੀਂ ਦਾ ਨਤੀਜ਼ਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 12ਵੀਂ ਦਾ ਨਤੀਜ਼ਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 12ਵੀਂ ਦਾ ਨਤੀਜ਼ਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਨਤੀਜ਼ਾ ਸ਼ਾਨਦਾਰ ਰਿਹਾ| ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸਕੂਲ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਪ੍ਰੀਖਿਆ ’ਚੋਂ 97% ਨੰਬਰਾਂ ਨਾਲ ਮੈਰਿਟ ਹਾਸਲ ਕਰਕੇ ਸਿਰਫ ਸਕੂਲ ਦਾ ਹੀ ਨਹੀਂ, ਸਗੋਂ ਮਾਪਿਆਂ ਅਤੇ ਇਲਾਕੇ ਦਾ ਵੀਂ ਨਾਮ ਰੌਸ਼ਨ ਕੀਤਾ ਹੈ|

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ, ਅੰਮ੍ਰਿਤਸਰ

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਨਤੀਜ਼ਾ ਸ਼ਾਨਦਾਰ ਰਿਹਾ| ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸਕੂਲ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਪ੍ਰੀਖਿਆ ’ਚੋਂ 97% ਨੰਬਰਾਂ ਨਾਲ ਮੈਰਿਟ ਹਾਸਲ ਕਰਕੇ ਸਿਰਫ ਸਕੂਲ ਦਾ ਹੀ ਨਹੀਂ, ਸਗੋਂ ਮਾਪਿਆਂ ਅਤੇ ਇਲਾਕੇ ਦਾ ਵੀਂ ਨਾਮ ਰੌਸ਼ਨ ਕੀਤਾ ਹੈ|

ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਇਸ ਮਾਣਮੱਤੀ ਪ੍ਰਾਪਤੀ ਨੂੰ ਉਨ੍ਹਾਂ ਦੇ ਸਕੂਲ ਅਧਿਆਪਕਾਂ ਵੱਲੋਂ ਕੀਤੀ ਗਈ ਅਣਥੱਕ ਮਿਹਨਤ ਅਤੇ ਲਗਨ ਦਾ ਫਲ ਦੱਸਿਆ|

ਇਸ ਮੌਕੇ ਪ੍ਰਿੰ: ਨਾਗਪਾਲ ਨੇ ਪ੍ਰੀਖਿਆ ’ਚ ਸ਼ਾਨਦਾਰ ਅੰਕ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੀਆਂ ਹੋਰਨਾਂ ਵਿਦਿਆਰਥਣਾਂ ’ਚ ਵਾਮਿਕਾ ਠਾਕੁਰ ਤੇ ਸੰਦੀਪ ਕੌਰ ਨੇ 93.2% ਨਾਲ ਦੂਸਰਾ ਸਥਾਨ ਅਤੇ ਦਲਜੀਤ ਕੌਰ ਨੇ 91.2% ਅੰਕ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ|

ਉਨ੍ਹਾਂ ਕਿਹਾ ਕਿ ਕਾਮਰਸ ਗਰੁੱਪ ਦੀ ਵਸ਼ਿੰਕਾ ਠਾਕੁਰ ਨੇ 91.2 ਫੀਸਦੀ, ਨਵਪ੍ਰੀਤ ਕੌਰ ਨੇ 90.4 ਤੇ ਮਨਪ੍ਰੀਤ ਕੌਰ ਨੇ 89.6 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ । ਜਦਕਿ ਸਾਇੰਸ ਗਰੁੱਪ ਦੀ ਹਰਨੀਤ ਕੌਰ ਨੇ 93.8, ਪ੍ਰਭਜੋਤ ਕੌਰ ਨੇ 90 ਅਤੇ ਦੀਕਸ਼ਾ ਅਤੇ ਜੈਸਮੀਨ ਕੌਰ ਨੇ 89.8 ਫੀਸਦੀ ਅੰਕਾਂ ਨਾਲ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ|

First published:

Tags: Amritsar