Home /amritsar /

ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸਬੰਧੀ ਸਮਾਗਮਾਂ ਤਹਿਤ 22 ਅਕਤੂਬਰ ਨੂੰ ਹੋਵੇਗਾ ਕੀਰਤਨ ਦਰਬਾਰ

ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸਬੰਧੀ ਸਮਾਗਮਾਂ ਤਹਿਤ 22 ਅਕਤੂਬਰ ਨੂੰ ਹੋਵੇਗਾ ਕੀਰਤਨ ਦਰਬਾਰ

ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸਬੰਧੀ 22 ਅਕਤੂਬਰ ਨੂੰ ਹੋਵੇਗਾ ਕੀਰਤਨ ਦਰਬਾਰ

ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸਬੰਧੀ 22 ਅਕਤੂਬਰ ਨੂੰ ਹੋਵੇਗਾ ਕੀਰਤਨ ਦਰਬਾਰ

ਸ਼੍ਰੋਮਣੀ ਕਮੇਟੀ ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕਰਵਾਏਗੀ, ਜਿਸ ਤਹਿਤ 22 ਅਕਤੂਬਰ ਨੂੰ ਸੁਲਤਾਨਵਿੰਡ ਰੋਡ ’ਤੇ ਗੁਰੂ ਨਾਨਕਪੁਰਾ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਵਿਖੇ ਕੀਰਤਨ ਦਰਬਾਰ ਹੋਵੇਗਾ। ਉਨ੍ਹਾਂ ਕਿਹਾ ਕਿ ਭਾਈ ਕਰਮ ਸਿੰਘ ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਹੀਦ ਹਨ, ਜਿਨ੍ਹਾਂ ਦੀ ਯਾਦ ਵਿਚ ਇਹ ਸਮਾਗਮ ਕੀਤਾ ਜਾਵੇਗਾ।

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)  ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਨੂੰ ਸਮਰਪਿਤ ਇੱਕ ਗੁਰਮਤਿ ਸਮਾਗਮ ਸਾਕੇ ਦੇ ਸ਼ਹੀਦ ਭਾਈ ਕਰਮ ਸਿੰਘ ਦੀ ਯਾਦ ਵਿਚ ਇੱਥੇ ਸੁਲਤਾਨਵਿੰਡ ਰੋਡ ’ਤੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਕੀਤਾ ਜਾਵੇਗਾ। ਇਹ ਐਲਾਨ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ।

    ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ 30 ਅਕਤੂਬਰ 2022 ਨੂੰ ਵਿਸ਼ਾਲ ਪੱਧਰ ’ਤੇ ਮਨਾ ਰਹੀ ਹੈ, ਜਿਸ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕਰਵਾਏਗੀ, ਜਿਸ ਤਹਿਤ 22 ਅਕਤੂਬਰ ਨੂੰ ਸੁਲਤਾਨਵਿੰਡ ਰੋਡ ’ਤੇ ਗੁਰੂ ਨਾਨਕਪੁਰਾ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਵਿਖੇ ਕੀਰਤਨ ਦਰਬਾਰ ਹੋਵੇਗਾ। ਉਨ੍ਹਾਂ ਕਿਹਾ ਕਿ ਭਾਈ ਕਰਮ ਸਿੰਘ ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਹੀਦ ਹਨ, ਜਿਨ੍ਹਾਂ ਦੀ ਯਾਦ ਵਿਚ ਇਹ ਸਮਾਗਮ ਕੀਤਾ ਜਾਵੇਗਾ। ਇਸ ਸਮਾਗਮ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਹਾਜ਼ਰੀ ਭਰਨਗੇ।
    Published by:Tanya Chaudhary
    First published:

    Tags: Amritsar, SGPC

    ਅਗਲੀ ਖਬਰ