ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਮਾਨ ਸਰਕਾਰ (AAP PUNJAB ) ਵੱਲੋਂ ਪੰਜਾਬ ਦੀ ਸੱਤਾ ਦੀ ਵਾਗਡੋਰ ਫੜ੍ਹਨ ਤੋਂ ਬਾਅਦ ਸ਼ਹਿਰ ਵਾਸੀਆਂ ਅਤੇ ਵਿਰੋਧੀ ਧਿਰਾਂ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦਾ ਮੁੱਦਾ ਕਾਫੀ ਚਰਚਾਵਾਂ ਦਾ ਵਿਸ਼ਾ ਬਣਿਆ ਹੋਇਆ ਸੀ। ਇਸ ਮੁੱਦੇ 'ਤੇ ਚਰਚਾ ਕਰਦਿਆਂ ਹੋਇਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (BHAGWANT MAAN) ਦੇ ਵੱਲੋਂ ਪੰਜਾਬ ਵਾਸੀਆਂ ਨੂੰ ਇੱਕ ਤੋਹਫਾ ਭੇਟ ਕੀਤਾ ਗਿਆ , ਜਿਸ ਵਿੱਚ ਆਮ ਆਦਮੀ ਪਾਰਟੀ (AAP) ਨੇ ਆਪਣੀ ਪਹਿਲੀ ਗਰੰਟੀ ,300 ਯੂਨਿਟ ਮੁਫ਼ਤ ਬਿਜਲੀ ਦਾ ਐਲਾਨ ਕੀਤਾ।
ਅੰਮ੍ਰਿਤਸਰ ਦੇ ਕੰਪਨੀ ਬਾਗ਼ ਵਿਖੇ NEWS18 LOCAL ਦੀ ਟੀਮ ਨੇ ਸ਼ਹਿਰ ਵਾਸੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨੂੰ ਉਹ ਸ਼ਲਾਘਾਯੋਗ ਸਮੱਝਦੇ ਹਨ । ਉਨ੍ਹਾਂ ਕਿਹਾ ਜਿੱਥੇ ਕਿ ਪੁਰਾਣੀ ਸਰਕਾਰਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਵੱਲੋਂ ਸਿਰਫ਼ ਦਾਅਵੇ ਕੀਤੇ ਜਾਂਦੇ ਸਨ ਅਤੇ ਆਮ ਆਦਮੀ ਪਾਰਟੀ (AAP) ਇਕ ਅਜਿਹੀ ਪਾਰਟੀ ਹੈ ਜਿਸਨੇ ਆਪਣੇ ਦਾਵਿਆਂ ਨੂੰ ਪੂਰਾ ਕਰਕੇ ਵਿਖਾਇਆ ਹੈ।
ਉੱਥੇ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ-ਉਮੀਦਾਂ ਹਨ ਅਤੇ ਆਸ ਕਰਦੇ ਹਾਂ ਕਿ ਉਹ ਜਲਦ ਹੀ ਬਾਕੀ ਦੀਆਂ ਗਰੰਟੀਆਂ ਨੂੰ ਬਹਾਲ ਕਰਨਗੇ ਅਤੇ ਪੰਜਾਬ ਦੇ ਭਵਿੱਖ ਨੂੰ ਸੁਨਿਹਰਾ ਬਣਾਉਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Electricity, Electricity Bill