ਨਿਤਿਸ਼ ਸਭਰਵਾਲ
ਅੰਮ੍ਰਿਤਸਰ- ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਖੇ ਮੈਗਾ PTM ਦਾ ਸੱਦਾ ਦਿੱਤਾ ਗਿਆ ਸੀ । ਇਸ ਸਬੰਧੀ ਪੰਜਾਬ ਸਰਕਾਰ ਦੇ ਵੱਲੋਂ ਮੀਡੀਆ ਅਦਾਰਿਆਂ ਦੇ ਵਿੱਚ ਇਸ਼ਤਿਹਾਰ ਵੀ ਸਾਂਝੇ ਕੀਤੇ ਗਏ ਸਨ ਤਾਂ ਜੋ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪੇ ਸਕੂਲਾਂ ਵਿਖੇ ਜਾ ਕੇ ਬੱਚਿਆਂ ਦੀ ਪੜ੍ਹਾਈ ਸਬੰਧੀ ਅਧਿਆਪਕਾਂ ਨਾਲ ਚਰਚਾ ਕਰਨ ।
ਇਸ ਮੈਗਾ PTM ਦਾ ਮੁੱਖ ਮਕਸਦ ਇਹੀ ਸੀ ਕਿ ਮਾਪੇ ਆਪਣੇ ਬੱਚਿਆਂ ਦੀ ਪੜ੍ਹਾਈ ਬਾਰੇ ਚੰਗੀ ਤਰ੍ਹਾਂ ਜਾਣੂ ਹੋਣ ਅਤੇ ਅਧਿਆਪਕਾਂ ਨੂੰ ਸੁਝਾਅ ਦੇਣ ਕਿ ਕਿੰਝ ਪੜ੍ਹਾਈ ਦੇ ਖੇਤਰ ਵਿੱਚ ਹੋਰ ਤਬਦੀਲੀਆਂ ਕਰਕੇ ਬੱਚਿਆਂ ਦੇ ਭਵਿੱਖ ਨੂੰ ਸੁਧਾਰਿਆ ਜਾ ਸਕਦਾ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।