Home /amritsar /

GNDU ਪਹੁੰਚੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, BMW ਵਿਵਾਦ 'ਤੇ ਕੀਤਾ ਸਪਸ਼ਟੀਕਰਨ

GNDU ਪਹੁੰਚੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, BMW ਵਿਵਾਦ 'ਤੇ ਕੀਤਾ ਸਪਸ਼ਟੀਕਰਨ

GNDU

GNDU ਪਹੁੰਚੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, BMW ਵਿਵਾਦ 'ਤੇ ਕੀਤਾ ਸਪਸ਼ਟੀਕਰਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ਵ ਓਜ਼ਨ ਦਿਵਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਉਚੇਚੇ ਤੌਰ 'ਤੇ ਪਹੁੰਚੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ “ਕੁਦਰਤ ਨੇ ਧਰਤੀ ਉੱਤੇ ਪੈਦਾ ਕੀਤੇ ਸਾਰੇ ਜੀਵ-ਜੰਤੂਆਂ ਵਿਚੋਂ ਜੇਕਰ ਕਿਸੇ ਨੂੰ ਸਭ ਤੋਂ ਵੱਧ ਤਾਕਤਵਰ ਬਣਾਇਆ ਹੈ ਤਾਂ ਉਹ ਇਨਸਾਨ ਹੈ, ਪਰ ਮਾੜੀ ਗੱਲ ਇਹ ਹੈ ਕਿ ਇਨਸਾਨ ਨੇ ਹੀ ਕੁਦਰਤ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ।"

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ਵ ਓਜ਼ਨ ਦਿਵਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਉਚੇਚੇ ਤੌਰ 'ਤੇ ਪਹੁੰਚੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ “ਕੁਦਰਤ ਨੇ ਧਰਤੀ ਉੱਤੇ ਪੈਦਾ ਕੀਤੇ ਸਾਰੇ ਜੀਵ-ਜੰਤੂਆਂ ਵਿਚੋਂ ਜੇਕਰ ਕਿਸੇ ਨੂੰ ਸਭ ਤੋਂ ਵੱਧ ਤਾਕਤਵਰ ਬਣਾਇਆ ਹੈ ਤਾਂ ਉਹ ਇਨਸਾਨ ਹੈ, ਪਰ ਮਾੜੀ ਗੱਲ ਇਹ ਹੈ ਕਿ ਇਨਸਾਨ ਨੇ ਹੀ ਕੁਦਰਤ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ।"

    ਮੀਤ ਹੇਅਰ ਨੇ ਕਿਹਾ ਕਿ ਓਜ਼ੋਨ ਵਰਗੇ ਕੁਦਰਤੀ ਸਰੋਤ, ਜਿਨ੍ਹਾਂ ਕਾਰਨ ਧਰਤੀ ਉੱਤੇ ਜੀਵਨ ਹੈ, ਜਿਸਨੂੰ ਪੈਦਾ ਹੁੰਦੇ ਲੱਖਾਂ ਸਾਲ ਲੱਗ ਗਏ, ਪਰ ਸਾਡੀ ਜੀਵਨ-ਸ਼ੈਲੀ ਤੇ ਉਦਯੋਗਿਕ ਕ੍ਰਾਂਤੀ ਨੇ ਇੰਨਾ ਨੂੰ ਕਰੀਬ 100 ਸਾਲ ਦੇ ਅਰਸੇ ਵਿਚ ਹੀ ਨੁਕਸਾਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਸਾਨੂੰ ਗੁਰੂ ਸਾਹਿਬ ਦੇ ਫਸਲਫੇ ‘ਪਵਨ ਗੁਰੂ ਪਾਣੀ ਪਿਤਾ’ ਨੂੰ ਸਮਝਣ ਅਤੇ ਉਸ ਉਤੇ ਚੱਲਣ ਦੀ ਲੋੜ ਹੈ।

    ਵਾਤਾਵਰਣ ਮੰਤਰੀ ਨੇ ਕਿਹਾ ਕਿ ਆਕਸੀਜਨ ਦੀ ਮਹੱਤਤਾ ਸਾਨੂੰ ਕਰੋਨਾ ਵਿਚ ਸਿਫਾਰਸ਼ ਉਤੇ ਜਾਂ ਹਜ਼ਾਰਾਂ ਰੁਪਏ ਖਰਚ ਕੇ ਮਿਲਦੇ ਆਕਸੀਜਨ ਦੇ ਸਿਲੰਡਰਾਂ ਤੋਂ ਸਮਝਣੀ ਚਾਹੀਦੀ ਹੈ ਕਿ ਸਾਨੂੰ ਕੁਦਰਤ ਨੇ ਕਿੰਨੇ ਅਨਮੋਲ ਖਜ਼ਾਨੇ ਬਖਸ਼ੇ ਹਨ। ਪੱਤਰਕਾਰਾਂ ਵੱਲੋਂ ਕੀਤੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਕਹਿਰੀ ਵਰਤੋਂ ਵਾਲੇ ਪਾਲਸਟਿਕ ਉੱਤੇ ਲਗਾਈ ਪਾਬੰਦੀ ਅਜੇ ਜਾਗਰੂਕਤਾ ਦੌਰ ਵਿਚੋਂ ਹੀ ਲੰਘ ਰਹੀ ਹੈ ਅਤੇ ਜੇਕਰ ਲੋਕ ਨਾ ਸਮਝੇ ਤਾਂ ਸਰਕਾਰ ਵਰਤਣ, ਬਣਾਉਣ ਅਤੇ ਵੇਚਣ ਵਾਲਿਆਂ ਵਿਰੁੱਧ ਹੋਰ ਸਖ਼ਤ ਕਾਰਵਾਈ ਕਰੇਗੀ।

    Published by:Drishti Gupta
    First published:

    Tags: Amritsar, Gurmeet Singh Meet Hayer, Punjab