Home /amritsar /

ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੀਤੀ ਅਹਿਮ ਪ੍ਰੈਸ ਵਾਰਤਾ

ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੀਤੀ ਅਹਿਮ ਪ੍ਰੈਸ ਵਾਰਤਾ

ਮੰਤਰੀ

ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੀਤੀ ਅਹਿਮ ਪ੍ਰੈਸ ਵਾਰਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਹੈ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਸੈਸ਼ਨ ਸਬੰਧੀ ਮਨਜ਼ੂਰੀ ਨਾ ਦੇਣਾ ਦੇਸ਼ ਦੇ ਲੋਕਤੰਤਰ 'ਤੇ ਵੱਡੇ ਸਵਾਲ ਖੜੇ ਕਰਦਾ ਹੈ । ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਵੀ ਪ੍ਰੈੱਸ ਵਾਰਤਾ ਕੀਤੀ ਗਈ।

  • Share this:

    ਨਿਤਿਸ਼ ਸਭਰਵਾਲ 

    ਅੰਮ੍ਰਿਤਸਰ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਮਨਜ਼ੂਰੀ ਨਾ ਦੇਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੇ ਇਸ ਕਦਮ 'ਤੇ ਸਵਾਲ ਖੜੇ ਕੀਤੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਹੈ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਸੈਸ਼ਨ ਸਬੰਧੀ ਮਨਜ਼ੂਰੀ ਨਾ ਦੇਣਾ ਦੇਸ਼ ਦੇ ਲੋਕਤੰਤਰ 'ਤੇ ਵੱਡੇ ਸਵਾਲ ਖੜੇ ਕਰਦਾ ਹੈ । ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਵੀ ਪ੍ਰੈੱਸ ਵਾਰਤਾ ਕੀਤੀ ਗਈ।

    ਉਨ੍ਹਾਂ ਕਿਹਾ ਕਿ ਅਗਰ ਵਿਧਾਨ ਸਭਾ ਦੇ ਵਿੱਚ ਚੁਣੇ ਹੋਏ ਵਿਧਾਇਕ ਜਾ ਕੇ ਇਜਲਾਸ ਨਹੀਂ ਕਰ ਸਕਦੇ ਤਾਂ ਫਿਰ ਉਹ ਵਿਧਾਨ ਸਭਾ ਕਾਹਦੇ ਲਈ ਬਣੀ ਹੈ , ਗਵਰਨਰ ਸਾਹਿਬ ਇਸ ਦਾ ਵੀ ਜਵਾਬ ਦੇਣ । ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਦੋਵੇਂ ਅੰਦਰੋਂ ਇੱਕ ਪਲੇਟਫਾਰਮ 'ਤੇ ਹੋ ਕੇ ਆਮ ਆਦਮੀ ਪਾਰਟੀ ਦੀ ਚੜ੍ਹਤ ਨੂੰ ਰੋਕਣ ਵਿੱਚ ਲੱਗੇ ਹੋਏ ਹਨ ।

    ਉਨ੍ਹਾਂ ਕਿਹਾ ਕਿ ਜਿੱਥੇ ਭਾਜਪਾ ਦੀਆਂ ਸੀਟਾਂ ਘੱਟ ਜਾਂਦੀਆਂ ਹਨ, ਉੱਥੇ ਕਾਂਗਰਸ ਆਪਣੇ ਵਿਧਾਇਕ ਭਾਜਪਾ 'ਚ ਸ਼ਾਮਿਲ ਕਰਵਾ ਦਿੰਦੇ ਹਨ । ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਜਪਾ ਜਿਨ੍ਹਾਂ ਮਰਜ਼ੀ ਜ਼ੋਰ ਲਗਾ ਲਵੇ ਉਹ ਆਮ ਆਦਮੀ ਪਾਰਟੀ ਦੇ ਵਿਧਾਇਕ ਨਹੀਂ ਖ਼ਰੀਦ ਸਕਦੀ ਅਤੇ ਨਾ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਭਾਜਪਾ ਜਾਂ ਕਾਂਗਰਸ ਦੇ ਵਿੱਚ ਜਾਣਗੇ ।

    Published by:Tanya Chaudhary
    First published:

    Tags: AAP Punjab, Bhagwant Mann, Harbhajan Singh ETO, Punjab