ਨਿਤਿਸ਼ ਸਭਰਵਾਲ
ਅੰਮ੍ਰਿਤਸਰ: 75th Independance Day: ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮਾਨ ਸਰਕਾਰ (mann Government) ਦੇ ਵੱਲੋਂ ਪੰਜਾਬ ਦੇ ਵਿੱਚ 75 ਆਮ ਆਦਮੀ ਕਲੀਨਿਕ (Aam Aadmi Clinic) ਖੋਲ੍ਹੇ ਗਏ। ਦਿੱਲੀ ਦੀ ਤਰਜ਼ 'ਤੇ ਪੰਜਾਬ ਦੇ ਵਿੱਚ ਵੀ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ। ਇਸ ਬਾਰੇ ਪਹਿਲਾਂ ਵੀ ਚਰਚਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਨ੍ਹਾਂ ਕਲੀਨਿਕਾਂ ਦੇ ਵਿੱਚ ਪੰਜਾਬ ਦੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।
ਅੰਮ੍ਰਿਤਸਰ ਦੇ ਹਲਕਾ ਉੱਤਰੀ ਦੇ ਅਧੀਨ ਆਉਂਦੇ ਪਿੰਕ ਪਲਾਜ਼ਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਹਲਕਾ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਪਹੁੰਚੇ । ਉਨ੍ਹਾਂ ਕਿਹਾ ਕਿ ਇਸ ਕਲੀਨਿਕ ਦੇ ਖੁੱਲ੍ਹਣ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਸਹੂਲਤ ਮਿਲੇਗੀ।
ਇੱਥੇ ਇਹ ਜ਼ਿਕਰਯੋਗ ਹੈ ਕਿ ਆਮ ਆਦਮੀ ਕਲੀਨਿਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਤਾਂ ਲੱਗੀ ਹੋਈ ਹੈ ਪਰ ਉੱਥੇ ਹੀ ਸ਼ਹੀਦ ਭਗਤ ਸਿੰਘ ਅਤੇ ਡਾ. ਬੀ ਆਰ ਅੰਬੇਡਕਰ ਦੀ ਤਸਵੀਰ ਲੱਗੀ ਦਿਖਾਈ ਨਹੀਂ ਦਿੱਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Amritsar, Independance day 2022, Mohalla clinics