ਨਿਤਿਸ਼ ਸਭਰਵਾਲ
ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਅੰਮ੍ਰਿਤਸਰ ਪਾਸਪੋਰਟ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪਾਸਪੋਰਟ ਅਧਿਕਾਰੀਆਂ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਆਉਣ ਵਾਲੇ ਲੋਕਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਕਰਕੇ ਉਨ੍ਹਾਂ ਵੱਲੋਂ ਪਾਸਪੋਰਟ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਪਾਸਪੋਰਟ ਦਫ਼ਤਰ ਦੇ ਬਾਹਰ ਕੁੱਝ ਏਜੰਟ ਲੋਕਾਂ ਤੋਂ ਮੋਟੇ ਪੈਸੇ ਵਸੂਲਦੇ ਹਨ ਅਤੇ ਉਹ ਏਜੰਟ ਪਾਸਪੋਰਟ ਆਫਿਸਰ ਨੂੰ ਉਨ੍ਹਾਂ 'ਚੋਂ ਕੁੱਝ ਕਮਿਸ਼ਨ ਦਿੰਦੇ ਹਨ, ਜਿਸ ਕਰਕੇ ਆਮ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਸ ਸਬੰਧ ਵਿਚ ਉਹ ਸੰਸਦ ਭਵਨ ਵਿੱਚ ਜਾ ਕੇ ਵੀ ਅਵਾਜ਼ ਚੁੱਕਣਗੇ। ਦੂਜੇ ਪਾਸੇ ਏ ਡੀ ਸੀ ਸੁਰਿੰਦਰ ਸਿੰਘ ਨੇ ਗੁਰਜੀਤ ਸਿੰਘ ਔਜਲਾ ਤੋਂ ਮੰਗ ਪੱਤਰ ਲੈ ਕੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਵੱਲੋਂ ਜੋ ਮੰਗਾਂ ਰੱਖੀਆਂ ਗਈਆਂ ਹਨ,ਉਸਨੂੰ ਸਰਕਾਰ ਤੱਕ ਭੇਜ ਦਿੱਤਾ ਜਾਵੇਗਾ ਅਤੇ ਉਹਨਾਂ ਨੂੰ ਹੱਲ ਕਰਵਾਇਆ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Gurjit singh aujla, Protest, Punjab