ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੀ ਵਿਧਾਨ ਸਭਾ ਹਲਕਾ ਪੂਰਬੀ ਨੂੰ ਹੋਟ ਸੀਟ ਦਾ ਨਾਮ ਦਿੱਤਾ ਗਿਆ ਸੀ । ਇਸ ਸੀਟ ਦਾ ਸਿਆਸੀ ਪੇਊ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਮਜੀਠੀਆ ਵਿਚਾਲੇ ਸੀ । ਪਰ 10 ਮਾਰਚ ਨੂੰ ਜਦ ਨਤੀਜੇ ਆਉਣੇ ਸ਼ੁਰੂ ਹੋਏ ਤਾਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਕੌਰ ਇਸ ਸੀਟ ਨੂੰ ਆਮ ਆਦਮੀ ਪਾਰਟੀ ਦੀ ਝੋਲੀ ਪਾ ਗਏ ਅਤੇ ਜੇਤੂ ਕਰਾਰ ਹੋ ਗਏ ।
ਗੱਲਬਾਤ ਕਰਦਿਆਂ ਜੀਵਨਜੋਤ ਕੌਰ ਨੇ ਦੱਸਿਆ ਹਲਕਾ ਪੂਰਬੀ ਦੇ ਵਾਸੀਆਂ ਦੀ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਹੇ ਉਹ ਬੇਰੁਜ਼ਗਾਰੀ ਦਾ ਮੁੱਦਾ ਹੋਵੇ ਜਾਂ ਸਿੱਖਿਅਕ ਅਦਾਰਿਆਂ ਦਾ ਹੋਵੇ ,ਹਰ ਮੁੱਦੇ ਨੂੰ ਜੜ੍ਹ ਤੋਂ ਹੱਲ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਇਸ ਸਰਕਾਰ ਵਿੱਚ ਹਰ ਇੱਕ ਨਾਗਰਿਕ ਦੀ ਮੁਸ਼ਕਿਲ ਹੱਲ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, AAP Punjab, Amritsar, Assembly Elections 2022, East, Punjab Assembly Election Results 2022