Home /amritsar /

ਆਜ਼ਾਦੀ ਦੇ 75ਵੇਂ ਸਾਲ ਪੂਰੇ ਹੋਣ ਤੇ ਘਰ-ਘਰ ਲਹਿਰਾਇਆ ਜਾਵੇਗਾ ਤਿਰੰਗਾ: ਅਕਾਂਸ਼ਾ

ਆਜ਼ਾਦੀ ਦੇ 75ਵੇਂ ਸਾਲ ਪੂਰੇ ਹੋਣ ਤੇ ਘਰ-ਘਰ ਲਹਿਰਾਇਆ ਜਾਵੇਗਾ ਤਿਰੰਗਾ: ਅਕਾਂਸ਼ਾ

ਆਜ਼ਾਦੀ ਦੇ 75ਵੇਂ ਸਾਲ ਪੂਰੇ ਹੋਣ ਤੇ ਘਰ ਘਰ ਲਹਿਰਾਇਆ ਜਾਵੇਗਾ ਤਿਰੰਗਾ-ਅਕਾਂਸ਼ਾ

ਆਜ਼ਾਦੀ ਦੇ 75ਵੇਂ ਸਾਲ ਪੂਰੇ ਹੋਣ ਤੇ ਘਰ ਘਰ ਲਹਿਰਾਇਆ ਜਾਵੇਗਾ ਤਿਰੰਗਾ-ਅਕਾਂਸ਼ਾ

ਅੰਮ੍ਰਿਤਸਰ: ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ , ਯੂਥ ਕਲੱਬਾਂ ਅਤੇ ਰਾਸ਼ਟਰੀ ਯੁਵਾ ਵਲੰਟੀਅਰਾਂ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਹਰ ਘਰ ਤਿਰੰਗਾ ਮੁਹਿੰਮ ਚਲਾਈ ਜਾ ਰਹੀ ਹੈ।

  • Share this:
    ਨਿਤਿਸ਼ ਸਭਰਵਾਲ,

    ਅੰਮ੍ਰਿਤਸਰ: ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ , ਯੂਥ ਕਲੱਬਾਂ ਅਤੇ ਰਾਸ਼ਟਰੀ ਯੁਵਾ ਵਲੰਟੀਅਰਾਂ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਹਰ ਘਰ ਤਿਰੰਗਾ ਮੁਹਿੰਮ ਚਲਾਈ ਜਾ ਰਹੀ ਹੈ।

    ਜ਼ਿਲ੍ਹਾ ਯੂਥ ਅਫਸਰ ਆਕਾਂਸ਼ਾ ਨੇ ਸਮੂਹ ਯੂਥ ਵਲੰਟੀਅਰਾਂ ਨੂੰ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਦੇਸ਼ ਭਰ ਵਿੱਚ ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਪ੍ਰੋਗਰਾਮ ਤਹਿਤ ਲੋਕਾਂ ਨੂੰ ਆਪਣੇ ਘਰਾਂ ਵਿੱਚ ਤਿਰੰਗਾ ਲਹਿਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

    ਜ਼ਿਲ੍ਹਾ ਯੂਥ ਅਫਸਰ ਨੇ ਦੱਸਿਆ ਕਿ ਇਸ ਸਾਲ ਹਰ ਘਰ ਤਿਰੰਗਾ ਪ੍ਰੋਗਰਾਮ ਤਹਿਤ ਯੂਥ ਸਰਕਲਾਂ, ਯੂਥ ਵਲੰਟੀਅਰਾਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਹੇਠ ਲਿਖੀਆਂ ਗਤੀਵਿਧੀਆਂ ਜਿਵੇਂ ਕਿ ਸਾਈਕਲ ਰੈਲੀ, ਪੈਦਲ ਯਾਤਰਾ, ਹਰ ਘਰ ਮੁਹਿੰਮ, ਭਾਰਤ ਦੇ 75ਵੇਂ ਵਰ੍ਹੇ ਨੂੰ ਮਨਾਉਣ ਲਈ 13 ਅਗਸਤ ਤੋਂ 15 ਅਗਸਤ ਤੱਕ ਲੋਕਾਂ ਨੂੰ ਤਿਰੰਗੇ ਨੂੰ ਘਰ ਘਰ ਲਿਆਉਣ ਅਤੇ ਲਹਿਰਾਉਣ ਲਈ ਉਤਸਾਹਿਤ ਕਰਨ ਲਈ ਮੋਟਰਸਾਈਕਲ ਰੈਲੀ, ਸੈਮੀਨਾਰ, ਗਿਆਨ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।
    Published by:rupinderkaursab
    First published:

    Tags: Amritsar, Punjab

    ਅਗਲੀ ਖਬਰ