Home /amritsar /

GNDU 'ਚ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਹੋਇਆ ਆਯੋਜਨ 

GNDU 'ਚ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਹੋਇਆ ਆਯੋਜਨ 

GNDU ਵਿਖੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ  

GNDU ਵਿਖੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ  

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੋਲੀਕਿਊਲਰ ਬਾਇਓਲੋਜੀ ਅਤੇ ਬਾਇਓਕੈਮਿਸਟਰੀ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ ਕੀਤਾ ਗਿਆ।

  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੋਲੀਕਿਊਲਰ ਬਾਇਓਲੋਜੀ ਅਤੇ ਬਾਇਓਕੈਮਿਸਟਰੀ ਵਿਭਾਗ ਵੱਲੋਂ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ ਕੀਤਾ ਗਿਆ। ਇਸ ਐਵਾਰਡ ਦੀ ਸਥਾਪਨਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਇਓਲੋਜੀ ਵਿਭਾਗ ਦੇ ਸੰਸਥਾਪਕ ਮੁਖੀ ਪ੍ਰੋ. ਕਰਮਜੀਤ ਸਿੰਘ ਰਾਏ ਦੇ ਯਤਨਾ ਸਦਕਾ ਯੂਨੀਵਰਸਿਟੀ ਅਤੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਟਰੱਸਟ ਦਰਮਿਆਨ ਹੋਏ ਇੱਕ ਸਮਝੌਤਾ ਅਧੀਨ ਕੀਤਾ ਗਿਆ।

ਪ੍ਰੋ. ਅਨੀਸ਼ ਦੂਆ, ਡੀਨ ਵਿਦਿਆਰਥੀ ਭਲਾਈ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਮਹਾਂਮਾਰੀ ਦੇ ਸਬੰਧ ਵਿੱਚ ਸਮਾਗਮ ਦੀ ਸਾਰਥਕਤਾ ਬਾਰੇ ਵਿਚਾਰ ਪੇਸ਼ ਕੀਤੇ। ਡਾ. ਅਵਿਨਾਸ਼ ਕੌਰ ਨਾਗਪਾਲ ਨੇ ਪ੍ਰੋਗਰਾਮ `ਚ ਸ਼ਾਮਿਲ ਸਰੋਤਿਆਂ ਨਾਲ ਟਰੱਸਟ ਦੀ ਜਾਣ-ਪਛਾਣ ਕਰਵਾਈ। ਵਿਭਾਗ ਦੇ ਮੁਖੀ ਡਾ. ਹਰੀਸ਼ ਚੰਗੋਤਰਾ ਨੇ ਵਿਭਾਗ ਦੀਆਂ ਗਿਤੀਵਿਧੀਆਂ ਬਾਰੇ ਦੱਸਦਿਆਂ ਇਸ ਸਾਲ ਪੁਰਸਕਾਰ ਪ੍ਰਾਪਤ ਕਰਨ ਵਾਲੀ ਸਖਸ਼ੀਅਤ ਪ੍ਰਸਿੱਧ ਸਟ੍ਰਕਚਰਲ ਇਮਯੂਨੋਲੋਜਿਸਟ, ਡਾ. ਦਿਨਾਕਰ ਮਸਾਨੂ ਸਲੂੰਕੇ, ਡਾਇਰੈਕਟਰ, ਇੰਟਰਨੈਸ਼ਨਲ ਸੈਂਟਰ ਫਾਰ ਜੈਨੇਟਿਕ ਇੰਜਨੀਅਰਿੰਗ ਐਂਡ ਬਾਇਓਟੈਕਨਾਲੋਜੀ, ਨਵੀਂ ਦਿੱਲੀ ਬਾਰੇ ਵਿਸਥਾਰ ਵਿਚ ਦੱਸਿਆ। ਡਾ. ਦਿਨਾਕਰ ਮਸਾਨੂ ਸਲੂੰਕੇ ਨੇ \"ਇਮਿਊਨ ਸਿਸਟਮ ਦੇ ਅੰਦਰ ਟਕਰਾਅ\" ਵਿਸ਼ੇ `ਤੇ ਵਿਸ਼ੇਸ਼ ਲੈਕਚਰ ਦਿੱਤਾ ਜੋ ਕਿ ਐਂਟੀਜੇਨ-ਐਂਟੀਬਾਡੀ ਦੇ ਪਰਸਪਰ ਪ੍ਰਭਾਵ `ਤੇ ਕੇਂਦਰਿਤ ਸੀ।

Published by:Drishti Gupta
First published:

Tags: Amritsar, Guru Nanak Dev University (GNDU), Punjab