Home /amritsar /

ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਦਾ ਇਕ ਮਹੀਨੇ ਅੰਦਰ ਕਰਨਾ ਹੋਵੇਗਾ ਭੁਗਤਾਨ : ਕੁਲਦੀਪ ਧਾਲੀਵਾਲ  

ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਦਾ ਇਕ ਮਹੀਨੇ ਅੰਦਰ ਕਰਨਾ ਹੋਵੇਗਾ ਭੁਗਤਾਨ : ਕੁਲਦੀਪ ਧਾਲੀਵਾਲ  

ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਦਾ ਇਕ ਮਹੀਨੇ ਅੰਦਰ ਹੋਵੇਗਾ ਭੁਗਤਾਨ : ਧਾਲੀਵਾਲ

ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਦਾ ਇਕ ਮਹੀਨੇ ਅੰਦਰ ਹੋਵੇਗਾ ਭੁਗਤਾਨ : ਧਾਲੀਵਾਲ

ਸਹਿਕਾਰੀ ਖੇਤਰ ਦੀਆਂ ਖੰਡ ਮਿਲਾਂ ਨੂੰ ਮੁਨਾਫੇ ਵਿੱਚ ਲਿਆਉਣ ਦੇ ਮਕਸਦ ਨਾਲ ਸਰਕਾਰ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਕੋਸ਼ਿਸ਼ ਹੈ ਕਿ ਕਿਸਾਨ ਦਾ ਗੰਨਾ ਮਾਰਚ-ਅਪ੍ਰੈਲ ਮਹੀਨੇ ਤੱਕ ਖੇਤ ਵਿਚ ਖੜਾ ਨਾ ਰਹੇ।

  • Share this:

ਨਿਤਿਸ਼ ਸਭਰਵਾਲ,

ਅੰਮ੍ਰਿਤਸਰ: ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀਆਂ ਖੰਡ ਮਿਲਾਂ ਵਿੱਚ ਗੰਨਾ ਲਿਆਉਣ ਵਾਲੇ ਕਿਸਾਨਾਂ ਨੂੰ ਇੱਕ ਮਹੀਨੇ ਦੇ ਅੰਦਰ ਅੰਦਰ ਭੁਗਤਾਨ ਕਰਨਾ ਯਕੀਨੀ ਬਣਾਇਆ ਜਾਵੇਗਾ। ਖੰਡ ਮਿਲ ਅਜਨਾਲਾ ਨੂੰ ਚਾਲੂ ਕਰਨ ਲਈ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦੇ ਧਾਲੀਵਾਲ ਨੇ ਕਿਹਾ ਕਿ ਖੰਡ ਮਿਲਾਂ ਵਿਚੋਂ ਫਾਲਤੂ ਨਿਕਲਦੇ ਹਰ ਪਦਾਰਥ ਨੂੰ ਵਰਤੋਂ ਵਿਚ ਲਿਆਉਣ ਦੀ ਲੋੜ ਹੈ ਅਤੇ ਇਸ ਲਈ ਮਿਲਾਂ ਦੇ ਵਿਸਥਾਰ ਅਤੇ ਕੋ-ਜਨਰੇਸ਼ਨ ਪਲਾਂਟ ਲਗਾਏ ਜਾ ਰਹੇ ਹਨ।

ਉਨਾਂ ਦੱਸਿਆ ਕਿ ਸਹਿਕਾਰੀ ਖੇਤਰ ਦੀਆਂ ਖੰਡ ਮਿਲਾਂ ਨੂੰ ਮੁਨਾਫੇ ਵਿੱਚ ਲਿਆਉਣ ਦੇ ਮਕਸਦ ਨਾਲ ਸਰਕਾਰ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਕੋਸ਼ਿਸ਼ ਹੈ ਕਿ ਕਿਸਾਨ ਦਾ ਗੰਨਾ ਮਾਰਚ-ਅਪ੍ਰੈਲ ਮਹੀਨੇ ਤੱਕ ਖੇਤ ਵਿਚ ਖੜਾ ਨਾ ਰਹੇ।

ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਕਿਸਾਨਾਂ ਦਾ ਸਹਿਕਾਰੀ ਖੰਡ ਮਿਲ ਵੱਲ ਬਕਾਇਆ ਖੜੀ ਕਰੋੜਾਂ ਰੁਪਏ ਦੀ ਰਕਮ ਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਚੁੱਕਿਆ ਹੈ ਅਤੇ ਇਸ ਵੇਲੇ ਕਿਸਾਨਾਂ ਦਾ ਇਕ ਵੀ ਪੈਸਾ ਸਹਿਕਾਰੀ ਖੰਡ ਮਿਲਾਂ ਵੱਲ ਬਾਕੀ ਨਹੀਂ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨੀ ਨੂੰ ਮੁਨਾਫੇ ਵਿੱਚ ਲਿਆਉਣ ਲਈ ਮਿਲਕਫੈਡ ਅਤੇ ਸ਼ੂਗਰਫੈਡ ਵਿੱਚ ਨਵੀਂ ਜਾਨ ਪਾਉਣ ਲਈ ਯਤਨਸ਼ੀਲ ਹਨ ਅਤੇ ਇਸ ਟੀਚੇ ਨੂੰ ਮੁੱਖ ਰੱਖਕੇ ਦੋਵਾਂ ਅਦਾਰਿਆਂ ਦਾ ਵਿਸਥਾਰ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ।

ਮੰਤਰੀ ਕੁਲਦੀਪ ਧਾਲੀਵਾਲ ਨੇ ਸੀਜ਼ਨ ਦੀ ਸ਼ੁਰੂਆਤ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦੇ ਮਿਲ ਕੰਪਲੈਕਸ ਵਿਚ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵਿਚ ਹਿੱਸਾ ਲੈਂਦਿਆਂ ਕਿਸਾਨਾਂ ਅਤੇ ਕਰਮਚਾਰੀਆਂ ਦੀ ਸਲਾਮਤੀ ਅਤੇ ਚੜਦੀ ਕਲਾ ਲਈ ਅਰਦਾਸ ਕੀਤੀ ।

Published by:Tanya Chaudhary
First published:

Tags: AAP Punjab, Amritsar, Punjab, Sugar