Home /amritsar /

Jobs: 27 ਅਪ੍ਰੈਲ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

Jobs: 27 ਅਪ੍ਰੈਲ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

27 ਅਪ੍ਰੈਲ ਨੂੰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਲਗੇਗਾ ਪਲੇਸਮੈਂਟ ਕੈਂਪ 

27 ਅਪ੍ਰੈਲ ਨੂੰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਲਗੇਗਾ ਪਲੇਸਮੈਂਟ ਕੈਂਪ 

Placement Drive: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 27 ਅਪ੍ਰੈਲ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।

  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 27 ਅਪ੍ਰੈਲ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਐਕਸਿਸ ਬੈਂਕ, ਐੱਸ.ਬੀ.ਆਈ ਲਾਈਫ਼ ਇੰਸ਼ੋਰੈਂਸ, ਡੀ ਮਾਰਟ,ਕਾਮਨ ਸਰਵਿਸ ਸੈਂਟਰ, ਅਤੇ ਦਾ ਆਈਬੈਕਸ ਵਰਲਡ ਵੱਲੋਂ ਭਾਗ ਲਿਆ ਜਾਵੇਗਾ। ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਬਾਰ੍ਹਵੀਂ ਤੋਂ ਲੈ ਕੇ ਪੋਸਟ ਗਰੈਜੂਏਟ ਹੋਵੇਗੀ।

    ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜ਼ਿਲ੍ਹਾ ਕਚਹਿਰੀਆਂ,ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਹੇੈਲਪਲਾਈਨ ਨੂੰ: 9915789068 'ਤੇ ਸੰਪਰਕ ਕੀਤਾ ਜਾ ਸਕਦਾ ਹੈ।

    Published by:Anuradha Shukla
    First published:

    Tags: Amritsar, Campaign, Jobs