ਨਿਤਿਸ਼ ਸਭਰਵਾਲ,
ਅੰਮ੍ਰਿਤਸਰ:ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਪੁਲਿਸ ਵੀ ਕਾਫੀ ਸਖਤ ਕਦਮ ਚੁੱਕਦੀ ਹੋਈ ਵਿਖਾਈ ਦੇ ਰਹੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਕੜੀ ਨਾਕੇਬੰਦੀ ਵੀ ਕੀਤੀ ਗਈ ਹੈ ਤਾਂ ਜੋ ਮਾੜੇ ਅਨਸਰਾਂ 'ਤੇ ਠੱਲ ਪਾਈ ਜਾ ਸਕੇ ।
ਉੱਥੇ ਹੀ ਪ੍ਰੈਸ ਵਾਰਤਾ ਕਰਦੇ ਹੋਏ ਅੰਮ੍ਰਿਤਸਰ ਤੋਂ ਪੁਲਿਸ ਕਮਿਸ਼ਨਰ ਜਸਕਿਰਨ ਸਿੰਘ ਨੇ ਦੱਸਿਆ ਕਿ ਨਾਕੇਬੰਦੀ ਦੌਰਾਨ ਸੀ.ਆਈ.ਏ ਸਟਾਫ਼ ਅਤੇ ਪੰਜਾਬ ਪੁਲਿਸ ਦੇ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਦੇ ਕੋਲੋਂ 2 ਵਿਦੇਸ਼ੀ ਪਿਸਟਲ ਵੀ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਹਾਇਟੈਕ ਹਥਿਆਰ ਪਾਕਿਸਤਾਨ ਰਾਹੀਂ ਇਨ੍ਹਾਂ ਤੱਕ ਪਹੁੰਚੇ ਹੋਣ, ਪਰ ਹਾਲ ਦੀ ਘੜੀ ਇਹ ਜਾਂਚ ਦਾ ਵਿਸ਼ਾ ਹੈ ਜਿਸ ਦੀ ਪੂਰੀ ਬਾਰੀਕੀ ਦੇ ਨਾਲ ਜਾਂਚ ਕੀਤੀ ਜਾਵੇਗੀ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Amritsar, Crime, Punjab