ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਆਪਣੇ ਗਾਣਿਆਂ ਦੇ ਅਲੱਗ ਅੰਦਾਜ਼ ਨਾਲ ਜਾਣੇ ਜਾਣ ਵਾਲੇ ਪ੍ਰਸਿੱਧ ਗਾਇਕ ਜੈਜ਼ੀ ਬੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਹਨਾਂ ਵੱਲੋਂ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ ਕਿ ਪੰਜਾਬ ਨਵੇਂ ਸਾਲ ਦੇ ਮੌਕੇ 'ਤੇ ਉੱਨਤੀ ਅਤੇ ਤਰੱਕੀ ਦੀਆਂ ਰਾਹਾਂ 'ਤੇ ਚੱਲੇ।
ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੈਜ਼ੀ ਬੀ ਨੇ ਕਿਹਾ ਕਿ ਜਦੋਂ ਵੀ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚਦੇ ਹਨ, ਉਨ੍ਹਾਂ ਵੱਲੋਂ ਹਮੇਸ਼ਾਂ ਇਹੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਖੇਚਲ ਨਾ ਦਿੱਤੀ ਜਾਵੇ ਅਤੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਜਾਵੇ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਉਹ ਸਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਅਤੇ ਇੱਥੇ ਆ ਕੇ ਉਨ੍ਹਾਂ ਨੂੰ ਰੂਹਾਨੀਅਤ ਦਾ ਹਮੇਸ਼ਾ ਹੀ ਅਹਿਸਾਸ ਹੁੰਦਾ ਹੈ ਜਦੋਂ ਉਹ ਨਤਮਸਤਕ ਹੋਣ ਲਈ ਇੱਥੇ ਪਹੁੰਚਦੇ ਹਨ। ਉਨ੍ਹਾਂ ਨੇ ਕਿਹਾ ਇਸ ਪਵਿੱਤਰ ਗੁਰੂ ਘਰ ਵਿਖੇ ਆ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Darbar Sahib, Jazzy b, Punjab