ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਬੀਤੇ ਕੁੱਝ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਅਸਮਾਨ ਛੂੰਹਦੀਆਂ ਹੋਈ ਵਿਖਾਈ ਦੇ ਰਹੀਆਂ ਹਨ। ਗੁਰੂ ਨਗਰੀ ਅੰਮ੍ਰਿਤਸਰ 'ਚ ਪੈਟਰੋਲ ਦੀ ਕੀਮਤ ਦਾ ਅੰਕੜਾ ਫਿਰ 100 ਪਾਰ ਹੋ ਗਿਆ ਹੈ। ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ 'ਚ ਪੈਟਰੋਲ ਦੀ ਕੀਮਤ 103.73 ਰੁਪਏ ਅਤੇ ਡੀਜ਼ਲ ਦੀ ਕੀਮਤ 92.41ਰੁਪਏ ਤੱਕ ਪਹੁੰਚ ਚੁੱਕੀ ਹੈ।
ਗੱਲਬਾਤ ਕਰਦਿਆਂ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਨਾਲ ਉਨ੍ਹਾਂ ਦੀ ਘਰ ਦੀ ਆਈ ਚਲਾਈ 'ਤੇ ਕਾਫੀ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਤਾਂ ਸਰਕਾਰ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘਟਾਈਆਂ ਪਰ ਨਤੀਜਿਆਂ ਤੋਂ ਬਾਅਦ ਵੀ ਸਰਕਾਰ ਨੇ ਫਿਰ ਮੁੱਲ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਬਣੀ ਸਰਕਾਰ ਤੋਂ ਵੀ ਸਾਨੂੰ ਬਹੁਤ ਆਸਾਂ - ਉਮੀਦਾਂ ਹਨ, ਪਰ ਸਰਕਾਰ ਹਜੇ ਅਸਲ ਮੁੱਦਿਆਂ 'ਤੇ ਵਿਚਾਰ ਕਰਨ ਤੋਂ ਉਹਲੇ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Petrol, Petrol and diesel, Petrol Price, Punjab