ਨਿਤਿਸ਼ ਸਭਰਵਾਲ,
ਅੰਮ੍ਰਿਤਸਰ: ਵੱਧਦੀ ਮਹਿੰਗਾਈ ਦਾ ਵਿਰੋਧ ਕਰਦੇ ਹੋਏ ਸ਼ਹਿਰ ਵਾਸੀ ਫਿਰ ਸੜਕਾਂ 'ਤੇ ਪ੍ਰਦਰਸ਼ਨ ਕਰਦੇ ਹੋਏ ਵਿਖਾਈ ਦਿੱਤੇ । ਤਸਵੀਰਾਂ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀਆਂ ਜਿੱਥੇ ਕਿ ਨੌਜਵਾਨ ਭਾਰਤ ਸਭਾ ਦੇ ਮੈਂਬਰਾਂ ਵੱਲੋਂ ਵੱਡਾ ਇਕੱਠ ਕਰਕੇ ਵੱਧਦੀ ਮਹਿੰਗਾਈ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ। ਇਸ ਦੌਰਾਨ ਜਿੱਥੇ ਕਿ ਨੌਜਵਾਨਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ, ਉੱਥੇ ਹੀ ਡੀ.ਸੀ. ਦਫ਼ਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਵੀ ਸੌਂਪਿਆ ।
ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਵੱਧਦੀ ਮਹਿੰਗਾਈ ਨੇ ਆਮ ਆਦਮੀ ਦੀ ਜੇਬ 'ਤੇ ਡਾਕਾ ਪਾਇਆ ਹੈ, ਜਿਸ ਨਾਲ ਘਰ ਦੀ ਆਈ ਚਲਾਈ ਵੀ ਔਖੀ ਹੋ ਗਈ । ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਲਈ ਦੋ ਵਕਤ ਦੀ ਰੋਟੀ ਵੀ ਖਾਣੀ ਔਖੀ ਹੋ ਗਈ ਹੈ। ਸਰਕਾਰ ਨੂੰ ਮਹਿੰਗਾਈ 'ਤੇ ਠੱਲ੍ਹ ਪਾਉਣ ਲਈ ਅਹਿਮ ਕਦਮ ਚੁੱਕਣੇ ਪੈਣਗੇ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।