ਨਿਤਿਸ਼ ਸਭਰਵਾਲ, ਅੰਮ੍ਰਿਤਸਰ
ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਪੰਜਾਬ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਪੰਚਾਇਤ ਵਿਭਾਗ ਵਿੱਚ 21 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਅਤੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਸੂਬੇ ਵਿੱਚ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਕਰਨ ਨਹੀਂ ਦੇਵੇਗੀ ਅਤੇ ਸੂਬੇ ਅੰਦਰ ਸ਼ਾਂਤੀ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਿਆ ਜਾਵੇਗਾ ।
ਮੰਤਰੀ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਿੱਛਲੇ 7 ਮਹੀਨਿਆਂ ਦੇ ਘੱਟ ਅਰਸੇ ਵਿੱਚ 25,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਵੇਂ ਭਰਤੀ ਹੋਏ ਨਵਯੁਵਕਾਂ ਨੂੰ ਕਿਹਾ ਕਿ ਉਹ ਇਸ ਵਿਭਾਗ ਵਿੱਚ ਪੂਰੀ ਇਮਾਨਦਾਰੀ ਅਤੇ ਅਣਥੱਕ ਮਿਹਨਤ ਨਾਲ ਕੰਮ ਕਰਨ ਤਾਂ ਜੋ ਪੰਜਾਬ ਦੇ 12,560 ਪਿੰਡਾਂ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਨਵਯੁਵਕਾਂ ਨੂੰ ਕਿਹਾ ਕਿ ਮਹਿਕਮੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੰਮ ਕਰੋ ਅਤੇ ਵਧੀਆ ਸੇਵਾਵਾਂ ਦਿਓ ਤਾਂ ਜੋ ਪੰਜਾਬ ਨੂੰ ਖੂਬਸੂਰਤ ਪੰਜਾਬ ਬਣਾ ਸਕੀਏ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar