Home /amritsar /

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲੇ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲੇ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ  ਧਾਰਮਿਕ ਮੁਕਾਬਲੇ ਕਰਵਾਏ ਗਏ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ  ਧਾਰਮਿਕ ਮੁਕਾਬਲੇ ਕਰਵਾਏ ਗਏ

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ।

  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ। 16 ਸਤੰਬਰ ਤੋਂ 26 ਸਤੰਬਰ ਤੱਕ ਵੱਖ-ਵੱਖ ਦਿਨਾਂ ਵਿੱਚ ਕਰਵਾਏ ਗਏ, ਇਨ੍ਹਾਂ ਮੁਕਾਬਲਿਆਂ ਵਿੱਚ ਸ਼ਬਦ ਵਿਚਾਰ, ਸ਼ਬਦ ਕੀਰਤਨ, ਕਵਿਤਾ, ਕਵੀਸ਼ਰੀ, ਪੇਂਟਿੰਗ ਮੁਕਾਬਲਾ ਅਤੇ ਲਿਖਤੀ ਇਮਤਿਹਾਨ ਕਰਵਾਏ ਗਏ। ਇਸ ਦੇ ਨਾਲ ਹੀ ਕੁਝ ਸਪੈਸ਼ਲ ਸਕੂਲਾਂ ਦੇ ਸ਼ਬਦ ਕੀਰਤਨ ਅਤੇ ਕੋਰੀਓਗ੍ਰਾਫੀ ਮੁਕਾਬਲੇ ਵੀ ਹੋਏ।

    ਇਹ ਮੁਕਾਬਲੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅਤੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਸੈਂਕੜੇ ਬੱਚਿਆਂ ਨੇ ਭਾਗ ਲਿਆ। ਲਿਖਤੀ ਇਮਤਿਹਾਨ ਵਿਚੋਂ ਚੁਣੀਆਂ ਪੰਜ ਟੀਮਾਂ ਦਾ ਅੱਜ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚੋਂ ਸ੍ਰੀ ਗੁਰੂ ਰਾਮਦਾਸ ਸੀਨੀਅਰ ਸਕੈਂਡਰੀ ਸਕੂਲ ਰਾਮਸਰ ਰੋਡ, ਸ੍ਰੀ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ, ਮਾਤਾ ਗੰਗਾ ਜੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਦੀ ਟੀਮ ਨੇ ਦੂਜਾ ਤੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।

    Published by:Tanya Chaudhary
    First published:

    Tags: AAP Punjab, Amritsar, Punjab, SGPC, Sikhism