ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਪੰਜਾਬ ਵਿੱਚ ਕਰੋਨਾ ਵਾਇਰਸ ਦੇ ਦੌਰਾਨ ਬਹੁਤ ਸਾਰੇ ਪੁਲਿਸ ਕਰਮਚਾਰੀਆਂ ਵੱਲੋਂ ਲੋਕਾਂ ਦੀ ਮਦਦ ਕੀਤੀ ਗਈ ਸੀ ਅਤੇ ਇਸੇ ਤਰ੍ਹਾਂ ਹੀ ਅੰਮ੍ਰਿਤਸਰ 'ਚ ਵੀ ਏ. ਐਸ. ਆਈ ਦਲਜੀਤ ਸਿੰਘ ਵੱਲੋਂ ਲਗਾਤਾਰ ਹੀ ਜ਼ਰੂਰਤਮੰਦ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਜਿਨ੍ਹਾਂ ਲੋਕਾਂ ਕੋਲੋਂ ਪੈਸੇ ਨਹੀਂ ਹਨ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀ ਹਰ ਇੱਕ ਢੰਗ ਦੇ ਨਾਲ ਮਦਦ ਕਰਕੇ ਦਲਜੀਤ ਸਿੰਘ ਇੱਕ ਮਿਸਾਲ ਦੇ ਤੌਰ 'ਤੇ ਉਬਰੇ ਹਨ।
ਦਲਜੀਤ ਸਿੰਘ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਉਨ੍ਹਾਂ ਦੇ ਕੰਮ ਨੂੰ ਦੇਖਦੇ ਹੋਏ ਸੋਸ਼ਲ ਮੀਡੀਆ 'ਤੇ ਅਤੇ ਦਲਜੀਤ ਸਿੰਘ ਨੂੰ ਫੋਨ ਕਰਕੇ ਮੁਬਾਰਕਬਾਦ ਦਿੱਤੀ ਗਈ ।ਜਿਸ ਤੋਂ ਬਾਅਦ ਦਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹਨਾਂ ਵੱਲੋਂ ਹਮੇਸ਼ਾਂ ਹੀ ਲੋਕਾਂ ਦੀ ਮਦਦ ਕਰਨ ਵਾਸਤੇ ਆਪਣਾ ਹੱਥ ਅੱਗੇ ਵਧਾਇਆ ਜਾਂਦਾ ਹੈ ਅਤੇ ਚਾਹੇ ਉਹ ਗਰੀਬ ਹੋਵੇ ਅਤੇ ਚਾਹੇ ਉਸ ਨੂੰ ਕਿਸੇ ਵੀ ਚੀਜ਼ ਦੀ ਜ਼ਰੂਰਤ ਹੋਵੇ।
ਉਨ੍ਹਾਂ ਨੇ ਕਿਹਾ ਕਿ 31 ਸਾਲ ਦੇ ਪੁਲਿਸ ਕੈਰੀਅਰ ਦੇ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਡੀ ਜੀ ਪੀ ਰੈਂਕ ਦੇ ਅਧਿਕਾਰੀ ਨੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।