ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਦੇਂ ਰਸਤਿਆਂ ’ਤੇ ਬੂਟੇ ਲਗਾਏ ਗਏ
- Published by:Ranbir Singh
- local18
- Reported by:Nitish Sabharwal
Last Updated:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਬੂਟੇ ਲਗਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ। ਇਸੇ ਤਹਿਤ ਅੱਜ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਂਦੇ ਰਸਤਿਆਂ ਤੇ ਬੂਟੇ ਲਗਾਏ ਗਏ।
ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਬੂਟੇ ਲਗਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ। ਇਸੇ ਤਹਿਤ ਅੱਜ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਂਦੇ ਰਸਤਿਆਂ ਤੇ ਬੂਟੇ ਲਗਾਏ ਗਏ।
advertisement
ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ ਤੇ ਮੈਨੇਜਰ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸ਼ੁਧਤਾ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਬੂਟੇ ਲਗਾਏ ਜਾ ਰਹੇ ਹਨ।
advertisement
ਬੂਟੇ ਲਗਾਉਣ ਦਾ ਮੰਤਵ ਚੌਗਿਰਦੇ ਨੂੰ ਹਰਿਆਵਲ ਭਰਪੂਰ ਕਰਨਾ ਹੈ, ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰਹੇ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਹਰ ਇਕ ਨੂੰ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਅੱਜ ਵੱਖ ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ ਹਨ। ਉਨ੍ਹਾਂ ਸੰਗਤਾਂ ਨੂੰ ਵੀ ਵਧ ਤੋਂ ਵਧ ਬੂਟੇ ਲਗਾਉਣ ਦੀ ਅਪੀਲ ਕੀਤੀ।
Location :
Amritsar,Punjab
First Published :
August 13, 2024 6:56 PM IST
ਪੰਜਾਬੀ ਖਬਰਾਂ/ ਖਬਰਾਂ/ਅੰਮ੍ਰਿਤਸਰ/
ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਦੇਂ ਰਸਤਿਆਂ ’ਤੇ ਬੂਟੇ ਲਗਾਏ ਗਏ

