ਨਿਤਿਸ਼ ਸਭਰਵਾਲ
ਅੰਮ੍ਰਿਤਸਰ:
ਦੇਸ਼ ਅਤੇ ਵਿਸ਼ਵ ਨੂੰ ਕੋਰੋਨਾ ਦੀ ਮਹਾਂਮਾਰੀ ਨਾਲ ਲੜਦਿਆਂ ਲੱਗਭਗ ਦੋ ਸਾਲ ਦਾ ਸਮਾਂ ਹੋ ਚੁੱਕਿਆ ਹੈ । ਕੋਰੋਨਾ ਕਾਰਨ ਨਾ ਸਿਰਫ ਦੇਸ਼ ਦੀ ਅਰਥ ਵਿਵਸਥਾ 'ਤੇ ਜਦ ਕਿ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਵੀ ਇਸ ਦਾ ਮਾੜਾ ਅਸਰ ਦੇਖਣ ਨੂੰ ਮਿਲਿਆ ਹੈ ।
ਪੰਜਾਬ ਸੂਬੇ ਦੇ ਵਿਚ ਬੀਤੇ ਦਿਨ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ ਅਨੁਸਾਰ ਅੱਜ ਤੋਂ ਫਿਰ ਸਕੂਲ ਅਤੇ ਕਾਲਜਾਂ ਨੂੰ ਖੋਲ੍ਹਣ ਦੀ ਅਨੁਮਤੀ ਦਿੱਤੀ ਗਈ । ਨਿਰਦੇਸ਼ਾਂ ਦੇ ਵਿਚ ਇਹ ਸਪਸ਼ਟ ਕੀਤਾ ਗਿਆ ਕਿ ਸਿਰਫ਼ 6 ਤੋਂ 12 ਜਮਾਤ ਦੇ ਵਿਦਿਆਰਥੀ ਹੀ ਸਕੂਲ ਵਿੱਚ ਆਫਲਾਈਨ ਮੋੜ ਰਾਹੀਂ ਪੜ੍ਹਾਈ ਕਰਨਗੇ ।
ਪਰ ਪਹਿਲੇ ਦਿਨ ਹੀ ਸਕੂਲਾਂ ਵਿਖੇ ਰੌਣਕਾਂ ਅਲੋਪ ਵਿਖੀਆਂ। ਸਕੂਲ ਦੇ ਪ੍ਰਬੰਧਕਾਂ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਮਾਸਕ ਅਤੇ ਸੈਨੀਟਾਇਜਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।