Home /amritsar /

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਨੇ ਕੀਤਾ ਮੁਜ਼ਾਹਰਾ

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਨੇ ਕੀਤਾ ਮੁਜ਼ਾਹਰਾ

ਬੰਦੀ

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਨੇ ਕੀਤਾ ਮੁਜ਼ਾਹਰਾ

ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਭਰ ਵਿਚ ਜ਼ਿਲ੍ਹਾ ਹੈੱਡਕੁਆਟਰਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਡਿਪਟੀ ?

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ

    ਅੰਮ੍ਰਿਤਸਰ-  ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਭਰ ਵਿਚ ਜ਼ਿਲ੍ਹਾ ਹੈੱਡਕੁਆਟਰਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਮੁਲਾਜ਼ਮ ਇਕੱਠੇ ਹੋਏ, ਜਿਥੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਮੈਂਬਰ ਅਤੇ ਮੁਲਾਜ਼ਮਾਂ ਨੇ ਕਾਲੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ ਅਤੇ ਹੱਥਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਲੋਗਨ ਲਿਖੇ ਬੈਨਰ ਅਤੇ ਤਖ਼ਤੀਆਂ ਫੜ੍ਹੀਆਂ ਹੋਈਆਂ ਸਨ।
    First published:

    ਅਗਲੀ ਖਬਰ