Home /amritsar /

SGPC ਨੇ ਕੱਢਿਆ ਰੋਸ ਮਾਰਚ 

SGPC ਨੇ ਕੱਢਿਆ ਰੋਸ ਮਾਰਚ 

SGPC

SGPC ਨੇ ਕੱਢਿਆ ਰੋਸ ਮਾਰਚ 

ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਨੂੰ ਰੱਦ ਕਰਵਾਉਣ ਅਤੇ ਪੰਥ ਵਿਰੋਧੀ ਤਾਕਤਾਂ ਦੀ ਸਿੱਖ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕੱਢ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨ?

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ, ਅੰਮ੍ਰਿਤਸਰ

    ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ ਨੂੰ ਰੱਦ ਕਰਵਾਉਣ ਅਤੇ ਪੰਥ ਵਿਰੋਧੀ ਤਾਕਤਾਂ ਦੀ ਸਿੱਖ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕੱਢ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਡੀ.ਸੀ ਹਰਪ੍ਰੀਤ ਸਿੰਘ ਸੂਦਨ ਨੂੰ ਮੰਗ ਪੱਤਰ ਸੌਂਪਿਆ ਗਿਆ।

    ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਮੁਲਾਜ਼ਮਾਂ ਨੇ ਸ਼ਿਰਕਤ ਕਰਕੇ ਪੰਥਕ ਰੋਹ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਰੋਸ ਵਜੋਂ ਸਭ ਨੇ ਕਾਲੀਆਂ ਦਸਤਾਰਾਂ ਸਜਾਉਣ ਦੇ ਨਾਲ-ਨਾਲ ਕਾਲੀਆਂ ਝੰਡੀਆਂ ਅਤੇ ਪੰਥਕ ਰੋਸ ਪ੍ਰਗਟ ਕਰਦੀਆਂ ਤਖ਼ਤੀਆਂ ਵੀ ਫੜ੍ਹੀਆਂ ਹੋਈਆਂ ਸਨ। ਪੰਥਕ ਜੈਕਾਰਿਆਂ ਦੇ ਨਾਲ ਆਰੰਭ ਹੋਇਆ ਇਹ ਰੋਸ ਮਾਰਚ ਜਦੋਂ ਡਿਪਟੀ ਕਮਿਸ਼ਨਰ ਦਫ਼ਤਰ ਪੁੱਜਾ, ਤਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਡੀਸੀ ਦੇ ਗੈਰ-ਹਾਜ਼ਰ ਹੋਣ ਕਰਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਣ ਤੋਂ ਇਨਕਾਰ ਕਰਦਿਆਂ ਆਖਿਆ ਕਿ ਜਦੋਂ ਤੱਕ ਡਿਪਟੀ ਕਮਿਸ਼ਨਰ ਖ਼ੁਦ ਮੰਗ ਪੱਤਰ ਲੈਣ ਨਹੀਂ ਪੁੱਜਦੇ, ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਇਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸਮੂਹ ਮੈਂਬਰ ਸਾਹਿਬਾਨ ਧਰਨੇ ’ਤੇ ਬੈਠ ਗਏ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਨਾ ਸ਼ੁਰੂ ਕਰ ਦਿੱਤਾ। ਇਹ ਰੋਸ ਧਰਨਾ ਕਰੀਬ 2 ਘੰਟੇ ਜਾਰੀ ਰਿਹਾ, ਜਿਸ ਮਗਰੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਖੁਦ ਆ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਾਸੋਂ ਮੈਮੋਰੰਡਮ ਪ੍ਰਾਪਤ ਕੀਤਾ ।

    First published: